ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਵੱਲੋਂ ਨਗਰ ਕੀਰਤਨ ਅੱਜ
ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਰੋਪੜ ਵੱਲੋਂ ਨਗਰ ਕੀਰਤਨ ਅੱਜ
Publish Date: Thu, 29 Jan 2026 03:55 PM (IST)
Updated Date: Fri, 30 Jan 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਰੋਪੜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਉਤਸਵ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਥੇਦਾਰ ਭਾਗ ਸਿੰਘ ਚੰਦੜ ਨੇ ਦੱਸਿਆ ਕਿ 30 ਜਨਵਰੀ ਨੂੰ ਦੁਪਹਿਰ 1 ਵਜੇ ਨਗਰ ਕੀਰਤਨ ਗੁਰਦੁਆਰਾ ਗੁਰੂ ਰਵਿਦਾਸ ਮਹੱਲਾ ਚੰਦਰਗੜ੍ਹ ਰੋਪੜ ਤੋਂ ਆਰੰਭ ਹੋਵੇਗਾ। ਨਗਰ ਕੀਰਤਨ ਵਿਚ ਸੰਤ ਬਾਬਾ ਅਵਤਾਰ ਸਿੰਘ ਗੁਰਦੁਆਰਾ ਹੈੱਡ ਦਰਬਾਰ ਟਿੱਬੀ ਸਾਹਿਬ ਵਾਲੇ, ਬੀਬੀ ਕਮਲਜੀਤ ਕੌਰ ਸਪੁੱਤਰੀ ਬਾਬਾ ਸਰੂਪ ਸਿੰਘ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸੋਲਖੀਆਂ, ਸੰਤ ਗੁਰਚਰਨ ਸਿੰਘ ਲੰਗਰਾਂ ਵਾਲੇ, ਗਿਆਨੀ ਸੁਰਿੰਦਰ ਸਿੰਘ, ਜਗਜੀਤ ਨਗਰ ਵਾਲੇ ਅਤੇ ਬਾਬਾ ਹਰਦੀਪ ਸਿੰਘ ਸਪੁੱਤਰ ਬਾਬਾ ਗੁਰਦਿਆਲ ਸਿੰਘ ਨੰਗਲ ਚੌਕ ਰੋਪੜ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਜਥੇਦਾਰ ਭਾਗ ਸਿੰਘ ਚੰਦੜ ਨੇ ਦੱਸਿਆ ਕਿ 1 ਫਰਵਰੀ ਨੂੰ ਸ੍ਰੀ ਸਹਿਜ ਪਾਠ ਸਾਹਿਬ ਦੀ ਭੋਗ ਸਵੇਰੇ 10 ਵਜੇ ਪਾਏ ਜਾਣਗੇ ਅਤੇ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਗੁਰਮਤਿ ਮਿਸ਼ਨਰੀ ਕਾਲਜ ਰੋਪੜ, ਭਾਈ ਮੰਝ ਸੇਵਾ ਦਲ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ।