ਪਰਾਲੀ ਨਾ ਸਾੜਨ ਸਬੰਧੀ ਕੱਢੀ ਜਾਗਰੂਕਤਾ ਰੈਲੀ
ਜੀਨੀਅਸ ਸਕੂਲ ਦੇ ਵਿਦਿਆਰਥੀਆਂ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਕੱਢੀ ਗਈ ਜਾਗਰ
Publish Date: Thu, 29 Jan 2026 04:37 PM (IST)
Updated Date: Fri, 30 Jan 2026 04:04 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਰੂਪਨਗਰ ਵੱਲੋਂ ਰੋਟਰੀ ਕਲੱਬ ਦੇ ਸਹਿਯੋਗ ਨਾਲ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਰੋਟਰੀ ਕਲੱਬ ਰੂਪਨਗਰ ਦੇ ਪ੍ਰੈਜ਼ੀਡੈਂਟ ਸੁਧੀਰ ਕੁਮਾਰ ਸ਼ਰਮਾ, ਪ੍ਰੈਜ਼ੀਡੈਂਟ ਗਗਨਦੀਪ ਕੌਰ ਅਤੇ ਸੈਕਟਰੀ ਡਾ. ਅੰਕੁਰ ਵਾਹੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪਰਾਲੀ ਨਹੀਂ ਸਾੜਨੀ ਚਾਹੀਦੀ ਕਿਉਂਕਿ ਇਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਹਵਾ ਦੀ ਗੁਣਵੱਤਾ ਖਰਾਬ ਹੁੰਦੀ ਹੈ, ਜਿਸ ਦਾ ਮਨੁੱਖੀ ਸਿਹਤ ’ਤੇ ਵੀ ਗੰਭੀਰ ਪ੍ਰਭਾਵ ਪੈਂਦਾ ਹੈ। ਇਸ ਮੌਕੇ ਮਹਿਮਾਨਾਂ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਤੋਂ ਪਸ਼ੂਆਂ ਦਾ ਚਾਰਾ ਬਣਾਉਣ ਤੇ ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨਾਂ ਬਾਰੇ ਹੋਰਾਂ ਨੂੰ ਵੀ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਸਮਾਜ ਵਿਚ ਵੀ ਇਹ ਜਾਗਰੂਕਤਾ ਫੈਲ ਸਕੇ।
ਇਸ ਮੌਕੇ ਸਕੂਲ ਮੈਨੇਜਮੈਂਟ ਸੂਬਾ ਭੁਪਿੰਦਰ ਸਿੰਘ ਤੇ ਗੁਣਵੰਤ ਕੌਰ ਵੱਲੋਂ ਇਸ ਕੰਮ ਦੀ ਸਲਾਘਾ ਕਰਦਿਆਂ ਬੱਚਿਆਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਗਿਆ ਤਾਂ ਜੋ ਅਸੀਂ ਸਾਫ ਵਾਤਾਵਰਨ ਵਿਚ ਆਪਣਾ ਯੋਗਦਾਨ ਪਾ ਸਕੀਏ। ਸਕੂਲ ਡਾਇਰੈਕਟਰ ਗੁਰਪ੍ਰੀਤ ਮਾਥੁਰ ਵੱਲੋਂ ਰੋਟਰੀ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਲੱਬ ਦੇ ਸਮਾਜ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ਉਪ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਬੱਚਿਆਂ ਨੂੰ ਸਮਾਜ ਵਿਚ ਸਾਰਿਆਂ ਤੱਕ ਇਹ ਸੰਦੇਸ਼ ਪਹੁੰਚਾਉਣ ਲਈ ਪ੍ਰੇਰਿਤ ਕੀਤਾ, ਤਾਂ ਜੋ ਪਰਾਲੀ ਸਾੜਨ ਦੀ ਰੋਕਥਾਮ ਕੀਤਾ ਜਾ ਸਕੇ।
ਇਸ ਮੌਕੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸਲੋਗਨ, ਬੈਨਰ ਤੇ ਪਰਾਲੀ ਨਾ ਸਾੜਨ ਸਬੰਧੀ ਭਾਸ਼ਣ ਤਿਆਰ ਕੀਤੇ ਗਏ। ਇਸ ਦੇ ਰਾਹੀਂ ਵਿਦਿਆਰਥੀਆਂ ਵੱਲੋਂ ਵਾਤਾਵਰਣ, ਮਿੱਟੀ, ਮਨੁੱਖੀ ਸਿਹਤ ਆਦਿ ’ਤੇ ਪੈਂਦ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਕੱਢੀ ਗਈ ਰੈਲੀ ਦੌਰਾਨ ਉੱਚੀ ਉੱਚੀ ਸਲੋਗਨ ਬੋਲੇ ਗਏ। ਇਸ ਮੌਕੇ ਸਮੂਹ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।