ਮੇਜਰ ਅੰਜੂ ਬਾਲਾ ਸਿੰਘ ਗੁਰੂਘਰ ਹੋਏ ਨਤਮਸਤਕ
ਮੇਜਰ ਅੰਜੂ ਬਾਲਾ ਸਿੰਘ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਹੋਏ
Publish Date: Thu, 29 Jan 2026 04:54 PM (IST)
Updated Date: Fri, 30 Jan 2026 04:05 AM (IST)
ਸ਼੍ਰੀ ਚਮਕੌਰ ਸਾਹਿਬ ਦੇ ਲੋਕਾਂ ਦੀ ਤਨਦੇਹੀ ਨਾਲ ਸੇਵਾ ਕਰਾਂਗੀ : ਮੇਜਰ ਅੰਜੂ ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਭਾਜਪਾ ਐੱਸਸੀ ਮੋਰਚਾ ਪੰਜਾਬ ਦੀ ਸੂਬਾਈ ਕਾਰਜਕਾਰਨੀ ਮੈਂਬਰ ਮੇਜਰ ਅੰਜੂ ਬਾਲਾ ਸਿੰਘ ਨੇ ਮੱਥਾ ਟੇਕਿਆ ਤੇ ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਮੇਜਰ ਅੰਜੂ ਬਾਲਾ ਸਿੰਘ ਨੇ ਕਿਹਾ ਕਿ ਸਿੱਖ ਧਰਮ ਦੀਆਂ ਸਿੱਖਿਆਵਾਂ ਸੇਵਾ, ਸਮਰਪਣ, ਨਿਆਂ ਤੇ ਸਰਬੱਤ ਦਾ ਭਲਾ ਅੱਜ ਦੇ ਸਮਾਜ ਲਈ ਬਹੁਤ ਪ੍ਰੇਰਕ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਗੁਰੂ ਸਾਹਿਬ ਦੀ ਕਿਰਪਾ ਨਾਲ ਪੰਜਾਬ ਤਰੱਕੀ ਦੇ ਰਾਹ ’ਤੇ ਅੱਗੇ ਵਧੇ, ਨੌਜਵਾਨਾਂ ਨੂੰ ਸਹੀ ਦਿਸ਼ਾ ਮਿਲੇ ਤੇ ਰਾਜ ਵਿਚ ਅਮਨ, ਭਾਈਚਾਰਕ ਸਾਂਝ ਤੇ ਖੁਸ਼ਹਾਲੀ ਸਦਾ ਕਾਇਮ ਰਹਿਣ ਲਈ ਅਰਦਾਸ ਕੀਤੀ ਗਈ। ਇਸ ਮੌਕੇ ਘੜੂੰਆਂ ਭਾਜਪਾ ਸਰਕਲ ਦੇ ਮੰਡਲ ਪ੍ਰਧਾਨ ਵਿਨੋਦ ਰਾਣਾ, ਜਗਦੀਪ ਸਿੰਘ, ਜਸਮੇਰ ਸਿੰਘ, ਪਵਿੱਤਰ ਸਿੰਘ ਆਦਿ ਹਾਜ਼ਰ ਸਨ।