ਧਨੌਰੀ ਸਕੂਲ ’ਚ ਵਾਤਾਵਰਨ ਸਬੰਧੀ ਜਾਗਰੂਕਤਾ ਸਮਾਗਮ
ਸਰਕਾਰੀ ਹਾਈ ਸਕੂਲ ਧਨੌਰੀ ’ਚ ਵਾਤਾਵਰਨ ਸਬੰਧੀ ਜਾਗਰੂਕਤਾ ਸਮਾਗਮ
Publish Date: Thu, 29 Jan 2026 05:30 PM (IST)
Updated Date: Fri, 30 Jan 2026 04:05 AM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ : ਸਰਕਾਰੀ ਹਾਈ ਸਕੂਲ ਧਨੌਰੀ ਵਿਖੇ ਪੰਜਾਬ ਰਾਜ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਦੇ ਵਾਤਾਵਰਨ ਸਿੱਖਿਆ ਪ੍ਰੋਗਰਾਮਾਂ ਦੀ ਚੱਲ ਰਹੀ ਮਿਸ਼ਨ ਲਾਈਫ ਲੜੀ ਦੇ ਤਹਿਤ ਸਕੂਲ ਮੁਖੀ ਕਰਮਜੀਤ ਕੌਰ ਅਤੇ ਈਕੋ ਕਲੱਬ ਇੰਚਾਰਜ ਸ਼ੀਨੂ ਦੀ ਅਗਵਾਈ ਹੇਠ ਵਾਤਾਵਰਨ ਜਾਗਰੂਕਤਾ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਵੱਲੋਂ ਵੇਸਟ ਮਟੀਰੀਅਲ ਤੋਂ ਤਿਆਰ ਕੀਤੇ ਮਾਡਲ, ਪੇਪਰ ਰੀਸਾਈਕਲਿੰਗ ਅਤੇ ਕੱਪੜੇ ਦੇ ਬੈਗਾਂ ਦੀ ਇੱਕ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਸਰਕਾਰੀ ਸਕੂਲ ਰਤਨਗੜ੍ਹ ਦੇ ਬਾਇਓ ਲੈਕਚਰਾਰ ਜੱਸ ਬਾਲਾ ਨੇ ਵਿਸ਼ੇਸ਼ ਤੌਰ ’ਤੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਲੈਕਚਰ ਦੌਰਾਨ ਈਕੋ ਕਲੱਬ ਦੀ ਮਹੱਤਤਾ, ਵਾਤਾਵਰਣ, ਹਵਾ, ਪਾਣੀ, ਧਰਤੀ, ਊਰਜਾ, ਭੋਜਨ ਆਦਿ ਨੂੰ ਸ਼ੁੱਧ ਰੱਖਣ ਅਤੇ ਜ਼ੀਰੋ ਵੇਸਟ ਪ੍ਰਣਾਲੀ ਅਪਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਧੀਆ ਕਾਰਜਗਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਕੌਰ, ਮਨਦੀਪ ਕੌਰ, ਰਵਿੰਦਰ ਸਿੰਘ ਆਦਿ ਸਮੇਤ ਸਮੂਹ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।