ਰਣਜੀਤ ਕਾਕਰੋਂ ਨੂੰ ਸੇਵਾਮੁਕਤੀ ’ਤੇ ਦਿੱਤੀ ਨਿੱਘੀ ਵਿਦਾਇਗੀ
ਰਣਜੀਤ ਸਿੰਘ ਕਾਕਰੋਂ ਸਕੂਲ ਸਿੱਖਿਆ ਵਿਭਾਗ ਚੋਂ ਹੋਏ ਸੇਵਾਮੁਕਤ
Publish Date: Sun, 01 Feb 2026 04:02 PM (IST)
Updated Date: Mon, 02 Feb 2026 04:02 AM (IST)

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸਪੁੱਤਰ ਨਵਦੀਪ ਸਿੰਘ ਨਵੀ ਨੇ ਕੀਤਾ ਸਨਮਾਨਿਤ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਲਗਭਗ ਤਿੰਨ ਦਹਾਕਿਆਂ ਤੱਕ ਆਪਣੀਆਂ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੇ ਰਣਜੀਤ ਸਿੰਘ ਕਾਕਰੋਂ ਆਪਣੀ ਸਰਵਿਸ ਪੂਰੀ ਕਰਕੇ ਸੇਵਾਮੁਕਤ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦੇ ਗ੍ਰਹਿ ਪਿੰਡ ਕਾਕਰੋਂ ਵਿਖੇ ਪਰਿਵਾਰ ਵੱਲੋਂ ਇੱਕ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਉਲੀਕਿਆ ਗਿਆ। ਇਸ ਮੌਕੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਦੀਪ ਸਿੰਘ ਨਵੀ ਵਲੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਵਲੋਂ ਰਣਜੀਤ ਸਿੰਘ ਕਾਕਰੋਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕਰਦੇ ਹੋਏ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਤੇ ਨਵਦੀਪ ਨਵੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਣਜੀਤ ਸਿੰਘ ਨੇ ਸਿੱਖਿਆ ਵਿਭਾਗ ਵਿੱਚ ਜਿਸ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ ਹੈ। ਉਹ ਦੂਜੇ ਕਰਮਚਾਰੀਆਂ ਲਈ ਇੱਕ ਮਿਸਾਲ ਹੈ। ਉਨ੍ਹਾਂ ਰਣਜੀਤ ਕਾਕਰੋਂ ਵੱਲੋਂ ਇਲਾਕੇ ਵਿਚ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਰਣਜੀਤ ਸਿੰਘ ਕਾਕਰੋਂ ਨੇ ਆਪਣੀ ਸਰਵਿਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ 1997 ਵਿਚ ਸ੍ਰੀ ਅਨੰਦਪੁਰ ਸਾਹਿਬ ਇਲਾਕੇ ਦੇ ਸਰਕਾਰੀ ਸਕੂਲ ਤੋਂ ਆਪਣਾ ਸਫ਼ਰ ਸ਼ੁਰੂ ਕੀਤਾ ਸੀ। 29 ਸਾਲਾਂ ਦੇ ਲੰਬੇ ਅਰਸੇ ਦੌਰਾਨ ਉਨ੍ਹਾਂ ਨੇ ਵੱਖ-ਵੱਖ ਸਕੂਲਾਂ ਵਿਚ ਸੇਵਾਵਾਂ ਨਿਭਾਈਆਂ ਅਤੇ ਅੰਤ ਵਿਚ ਉਹ ਸਰਕਾਰੀ ਸਕੂਲ ਗੋਸਲਾਂ ਤੋਂ ਬਤੌਰ ਜੂਨੀਅਰ ਸਹਾਇਕ ਵਜੋਂ ਸੇਵਾਮੁਕਤ ਹੋਏ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੀ ਪ੍ਰਿੰਸੀਪਲ ਅੰਨੂ ਅਗਰਵਾਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਨੂੰ ਬਹੁਤ ਹੀ ਮਾਣ-ਸਤਿਕਾਰ ਸਹਿਤ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਬਲਕਾਰ ਸਿੰਘ ਸ਼ੇਰਗਿੱਲ ਸਹੌੜਾਂ, ਨਰਿੰਦਰ ਸਿੰਘ ਮਾਵੀ, ਸਰਬਜੀਤ ਸਿੰਘ ਚੈੜੀਆਂ, ਕਾਕਾ ਸਿੰਘ ਸ਼ੇਰਗਿੱਲ, ਹਰਬੰਸ ਕੌਰ, ਕਮਲਜੀਤ ਕੌਰ, ਜਤਿੰਦਰ ਸਿੰਘ, ਮਨਪ੍ਰੀਤ ਕੌਰ, ਗੁਰਮੇਲ ਸਿੰਘ ਕਾਕਰੋਂ, ਮਾਸਟਰ ਸਰਬਜੀਤ ਸਿੰਘ ਡੀਪੀਈ, ਛੋਟਾ ਸਿੰਘ, ਡਾ. ਹਰਮਿੰਦਰ ਸਿੰਘ ਅਮਨ ਆਦਿ ਪਤਵੰਤੇ ਹਾਜ਼ਰ ਸਨ।