ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Publish Date: Sun, 01 Feb 2026 04:19 PM (IST)
Updated Date: Mon, 02 Feb 2026 04:02 AM (IST)

ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ : ਸ਼੍ਰੀ ਗੁਰੂ ਰਵਿਦਾਸ ਸਭਾ, ਵਾਰਡ ਨੰਬਰ-8 ਮੋਰਿੰਡਾ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਭਗਤ ਵਿਖੇ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਧੀਰ ਸਿੰਘ ਅਤੇ ਹੈੱਡ ਗ੍ਰੰਥੀ ਗਿਆਨੀ ਦਲੇਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਅਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 1 ਫਰਵਰੀ ਨੂੰ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਹ ਨਗਰ ਕੀਰਤਨ ਸ਼ਹਿਰ ਵਿਚ ਵੱਖ-ਵੱਖ ਸਥਾਨਾਂ ਤੋਂ ਹੁੰਦੇ ਹੋਏ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ। ਇਸ ਦੌਰਾਨ ਸ਼ਹਿਰ ਵਾਸੀਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਨਗਰ ਕੀਰਤਨ ਵਿਚ ਸ਼ਾਮਲ ਸੰਗਤ ਲਈ ਦੁੱਧ, ਚਾਹ, ਰੋਟੀ ਆਦਿ ਦੇ ਲੰਗਰ ਲਗਾਏ ਗਏ। ਇਸ ਨਗਰ ਕੀਰਤਨ ਵਿਚ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ, ਸਾਬਕਾ ਪ੍ਰਧਾਨ ਹਰੀਪਾਲ, ਕੁਲਜਿੰਦਰ ਸਿੰਘ, ਖਜ਼ਾਨਚੀ ਅਰਸ਼ਵੀਰ ਸਿੰਘ, ਬੀਰਇੰਦਰ ਸਿੰਘ, ਜਸ਼ਨਦੀਪ ਸਿੰਘ, ਹਰਮਿੰਦਰ ਸਿੰਘ ਲੱਕੀ, ਸੁਪਰਡੈਂਟ ਦਵਿੰਦਰ ਸਿੰਘ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ ਤੇ ਹਰਜੀਤ ਸਿੰਘ ਸੋਢੀ, ਮਾ.ਹਾਕਮ ਸਿੰਘ, ਰਵੀ ਸੇਵਾਦਾਰ, ਹਰਿੰਦਰ ਸਿੰਘ ਸੰਜੂ, ਸੁਰਜੀਤ ਕੁਮਾਰ ਆਦਿ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਸ਼ਾਮਲ ਸੀ।