ਪੇਂਡੂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦੀ ਨੀਤੀ ਹੋਵੇ ਰੱਦ
ਪੇਂਡੂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦੀ ਨੀਤੀ ਰੱਦ ਕੀਤੀ ਜਾਵੇ- ਯੂਨੀਅਨ ਆਗੂ
Publish Date: Sun, 08 Feb 2026 04:06 PM (IST)
Updated Date: Mon, 09 Feb 2026 04:00 AM (IST)

12 ਦੀ ਦੇਸ਼-ਵਿਆਪੀ ਹੜਤਾਲ ਦੀ ਹਮਾਇਤ ਕਰਨਗੇ ਫੀਲਡ ਕਾਮੇ ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ : ਪੀਡਬਲਿਊਡੀ ਜਲ ਸਪਲਾਈ ਤੇ ਸੈਨੀਟੇਸ਼ਨ ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨਿਕਲ ਇੰਪਲਾਈਜ਼ ਯੂਨੀਅਨ ਰਜਿ. ਬਰਾਂਚ ਸ੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਵਾਟਰ ਵਰਕਸ ਕਾਲੇਵਾਲ ਵਿਖੇ ਪ੍ਰਧਾਨ ਤਰਲੋਚਨ ਸਿੰਘ ਚੁੰਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੀਟਿੰਗ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫਤਰ ਵੱਲੋਂ ਜਾਰੀ ਕੀਤੇ ਪੱਤਰ ਜਿਸ ਵਿਚ ਵਿਭਾਗ ਦੇ ਜੂਨੀਅਰ ਇੰਜੀਨੀਅਰਾਂ ,ਸਮੇਤ ਬੀਆਰਸੀ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਹਰ ਮਹੀਨੇ ਪਿੰਡਾਂ ਵਿਚ ਚੱਲ ਰਹੇ ਜਲ ਘਰਾਂ ਨੂੰ ਵਿਭਾਗ ਤੋਂ ਲੈ ਕੇ ਪੰਚਾਇਤਾਂ ਅਧੀਨ ਦਿੱਤੇ ਜਾਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੇਂਡੂ ਖੇਤਰ ਦੇ ਲੋਕਾਂ ਨੂੰ ਪਾਣੀ ਦੀ ਬੁਨਿਆਦੀ ਸਹੂਲਤ ਦੀ ਜਿੰਮੇਵਾਰੀ ਵਿਭਾਗ ਦੀ ਹੀ ਰੱਖੀ ਜਾਵੇ, ਕਿਉਂਕਿ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਪੇਂਡੂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਸਬੰਧੀ ਨਿਰਮਲ ਜਲ ਵਿਚ ਦੱਸਿਆ ਗਿਆ ਸੀ ਕਿ ਪਿੰਡਾਂ ਦੀਆਂ ਪੰਚਾਇਤਾਂ ਵਿਚ ਟੈਕਨੀਕਲ , ਅਕਾਊਂਟ ਦੀ ਘਾਟ, ਪਾਰਟੀਬਾਜੀ ਹੋਣ ਕਰਕੇ ਪਿੰਡਾਂ ਦੀਆਂ ਪੰਚਾਇਤਾਂ ਲੋਕਾਂ ਨੂੰ ਪਾਣੀ ਦੀ ਬੁਨਿਆਦੀ ਸਹੂਲਤ ਇਕ ਸਾਰ ਨਹੀਂ ਦੇ ਸਕਦੀਆਂ। ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਵੱਲੋਂ ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਅਧੀਨ ਦੇਣ ਲਈ ਜੂਨੀਅਰ ਇੰਜੀਨੀਅਰਾਂ ਤੇ ਦਬਾਅ ਪਾ ਰਹੇ ਹਨ, ਮੀਟਿੰਗ ਵਿਚ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਕਰਦਿਆਂ ਇਸ ਸੰਘਰਸ਼ ’ਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ’ਚ ਬਠਿੰਡਾ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਤੇ ਕੀਤੇ ਜਬਰ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ ਗਈ। ਇਸ ਮੌਕੇ ਮਲਾਗਰ ਸਿੰਘ ਖਮਾਣੋਂ, ਕਰਮ ਸਿੰਘ, ਸੁਖਰਾਮ ਕਾਲੇਵਾਲ, ਜਸਵੀਰ ਸਿੰਘ ਧਿਆਨੁੰ ਮਾਜਰਾ, ਲਖਬੀਰ ਸਿੰਘ, ਬਲਜੀਤ ਸਿੰਘ ਹਿੰਦੂਪੁਰ ਆਦਿ ਆਗੂ ਹਾਜ਼ਰ ਸਨ।