ਪਿੰਡ ਕਲਾਰਾਂ ਵਿਖੇ ਸੰਤ ਸਮਾਗਮ 11 ਫਰਵਰੀ ਨੂੰ
ਪਿੰਡ ਕਲਾਰਾਂ ਵਿਖੇ ਸੰਤ ਸਮਾਗਮ 11 ਫਰਵਰੀ ਨੂੰ
Publish Date: Sun, 08 Feb 2026 05:05 PM (IST)
Updated Date: Mon, 09 Feb 2026 04:03 AM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ : ਗੁਰਦੁਆਰਾ ਸਤਿ ਕਰਤਾਰ ਸਾਹਿਬ ਕਲਾਰਾਂ ਵਿਖੇ ਸੰਤ ਬਾਬਾ ਕਰਤਾਰ ਸਿੰਘ ਭੈਰੋ ਮਾਜਰੇ ਵਾਲਿਆਂ ਦੀ ਯਾਦ ਵਿਚ 11 ਫਰਵਰੀ, ਦਿਨ ਬੁੱਧਵਾਰ ਨੂੰ 28ਵਾਂ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਸੰਤ-ਮਹਾਂਪੁਰਸ਼, ਰਾਗੀ ਅਤੇ ਇੰਟਰਨੈਸ਼ਨਲ ਢਾਡੀ ਜੱਥੇ ਸੰਗਤ ਨੂੰ ਬਾਣੀ ਨਾਲ ਜੋੜਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਨੇਕ ਸਿੰਘ ਕਲਾਰਾਂ ਨੇ ਦੱਸਿਆ ਕਿ 11 ਫਰਵਰੀ ਨੂੰ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ। ਇਸ ਦੇ ਉਪਰੰਤ ਸੰਤ ਸਮਾਗਮ ਦੌਰਾਨ ਬਾਬਾ ਸੁੱਖਪਾਲ ਸਿੰਘ ਭੈਰੋਮਾਜਰੇ ਵਾਲੇ ਤੇ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਸੰਗਤ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਭਾਈ ਸਤਨਾਮ ਸਿੰਘ ਲਾਲੂ ਘੁੰਮਣ ਵਾਲਿਆਂ ਦਾ ਢਾਡੀ ਜੱਥਾ ਵਾਰਾਂ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਤ ਨਾਲ ਜੋੜਨਗੇ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ।