ਨਸ਼ਾ ਤਸਕਰੀ ਦੇ ਦੋਸ਼ ’ਚ ਤਿੰਨ ਕਾਬੂ
ਨਸ਼ਾ ਤਸਕਰੀ ਦੇ ਦੋਸ਼ ਵਿਚ ਤਿੰਨ ਕਾਬੂ
Publish Date: Mon, 09 Feb 2026 04:45 PM (IST)
Updated Date: Tue, 10 Feb 2026 04:03 AM (IST)
ਅਸ਼ੋਕ ਕੁਮਾਰ ਚੇਤਲ, ਪੰਜਾਬੀ ਜਾਗਰਣ, ਬੇਲਾ : ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਇਲਾਕੇ ਵਿਚ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਅਧੀਨ ਡੀਐੱਸਪੀ ਮਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਵੱਡੀ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਡੀਐੱਸਪੀ ਮਨਜੀਤ ਸਿੰਘ ਔਲਖ ਅਤੇ ਥਾਣਾ ਮੁਖੀ ਰਜਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਪੁਲੀਸ ਪਾਰਟੀ ਵੱਲੋਂ ਨਾਕਾਬੰਦੀ ਕਰ ਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਜਾਂਚ ਦੌਰਾਨ ਤਿੰਨ ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਅਰੋਪ ਵਿਚ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਖਿਲਾਫ ਵੱਖ ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਪਿੰਡ ਦਾਊਦਪੁਰ ਖੁਰਦ, ਮੰਗਲਦੀਪ ਸਿੰਘ ਪਿੰਡ ਸੱਖੋਮਾਜਰਾ ਅਤੇ ਅਮਨਦੀਪ ਸਿੰਘ ਪਿੰਡ ਮਾਣੇਮਾਜਰਾ ਵਜੋ ਹੋਈ ਹੈ।