ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ : ਦਿਨੇਸ਼ ਚੱਢਾ
ਦਿਨੇਸ਼ ਚੱਢਾ ਨੇ ਸੰਤੋਖਗੜ੍ਹ ਟੱਪਰੀਆਂ ਵਿਖੇ ਕ੍ਰਿਕਟ ਟੂਰਨਾਮੈਂਟ ਦੌਰਾਨ ਕੀਤੀ ਸ਼ਿਰਕਤ
Publish Date: Sat, 21 Feb 2026 03:57 PM (IST)
Updated Date: Sun, 22 Feb 2026 04:01 AM (IST)

ਸਸਕੌਰ ਦੀ ਟੀਮ ਨੇ ਫਾਈਨਲ ’ਚ ਠੌਣਾ ਨੂੰ ਹਰਾ ਕੇ ਕੀਤਾ ਟਰਾਫੀ ’ਤੇ ਕਬਜ਼ਾ, ਸੰਤੋਖਗੜ੍ਹ ਟੱਪਰੀਆਂ ਵਿਖੇ ਕ੍ਰਿਕਟ ਟੂਰਨਾਮੈਂਟ ਦੌਰਾਨ ਕੀਤੀ ਸ਼ਿਰਕਤ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪਿੰਡ ਸੰਤੋਖਗੜ੍ਹ ਟੱਪਰੀਆਂ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਹਾਰਾਜਾ ਦਲੀਪ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੇ ਅੰਤਿਮ ਦਿਨ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਜੇਤੂ ਟੀਮਾਂ ਨੂੰ ਇਨਾਮ ਪ੍ਰਦਾਨ ਕੀਤੇ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਮੌਕੇ ਉਨ੍ਹਾਂ ਆਯੋਜਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਵਰਕ ਅਤੇ ਆਗਵਾਈ ਕਰਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਸਕੂਲ ਅਤੇ ਕਾਲਜ ਪੱਧਰ ’ਤੇ ਖੇਡ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਨਵੀਆਂ ਖੇਡ ਅਕੈਡਮੀਆਂ ਦੀ ਸਥਾਪਨਾ ਹੋ ਰਹੀ ਹੈ ਅਤੇ ਨੌਜਵਾਨ ਖਿਡਾਰੀਆਂ ਨੂੰ ਮਾਲੀ ਸਹਾਇਤਾ ਅਤੇ ਕੋਚਿੰਗ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡ ਪੱਧਰ ਤੱਕ ਖੇਡ ਮੈਦਾਨਾਂ ਦਾ ਵਿਕਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣਾ ਹੈ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ ਇਨਾਮੀ ਰਾਸ਼ੀਆਂ, ਨੌਕਰੀਆਂ ਵਿਚ ਰਾਖਵੇਂ ਕੋਟੇ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਵਿਸ਼ੇਸ਼ ਸਨਮਾਨ ਦਿੱਤੇ ਜਾ ਰਹੇ ਹਨ। ਇਸ ਕ੍ਰਿਕਟ ਟੂਰਨਾਮੈਂਟ ਦੇ ਅੰਤਿਮ ਦਿਨ ਹੋਏ ਫਾਈਨਲ ਮੁਕਾਬਲੇ ’ਚ ਸਸਕੌਰ ਦੀ ਟੀਮ ਨੇ ਠੌਣਾ ਨੂੰ ਹਰਾ ਕੇ ਟਰਾਫੀ ’ਤੇ ਕਬਜ਼ਾ ਕੀਤਾ। ਇਨ੍ਹਾਂ ਜੇਤੂ ਅਤੇ ਉਪਜੇਤੂ ਟੀਮਾਂ ਨੂੰ ਵਿਧਾਇਕ ਵੱਲੋਂ ਵਧਾਈ ਦਿੰਦੇ ਹੋਏ ਇਨਾਮਾਂ ਦੀ ਵੰਡ ਕੀਤੀ ਗਈ। ਇਸ ਮੌਕੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਸਤਵਿੰਦਰ ਸਿੰਘ ਲਾਖੂ, ਪੰਚ ਗੁਰਵਿੰਦਰ ਸਿੰਘ, ਰਾਜਵੀਰ ਸਿੰਘ, ਹਰਜਿੰਦਰ ਸਿੰਘ, ਜਗਮੋਹਨ ਸਿੰਘ ਫੌਜੀ, ਸੁਖਵਿੰਦਰ ਸਿੰਘ, ਹਰਨਾਮ ਸਿੰਘ ਸੋਨਾ, ਲਖਵਿੰਦਰ ਸਿੰਘ ਲੱਖੀ, ਸੂਬੇਦਾਰ ਦੀਦਾਰ ਸਿੰਘ ਤੇ ਹੋਰ ਕਲੱਬ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ।