ਡੇਅਰੀ ਉੱਦਮ ਸਿਖਲਾਈ ਕੋਰਸ ਕੱਲ੍ਹ ਤੋਂ
ਡੇਅਰੀ ਉੱਦਮ ਸਿਖਲਾਈ ਕੋਰਸ ਕੱਲ੍ਹ ਤੋਂ
Publish Date: Sat, 21 Feb 2026 04:16 PM (IST)
Updated Date: Sun, 22 Feb 2026 04:01 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਡਿਪਟੀ ਡਾਇਰੈਕਟਰ ਡੇਅਰੀ ਹਰਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਵਿਭਾਗ ਵੱਲੋਂ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 23 ਫਰਵਰੀ ਤੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ ਵਿਚ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਨਾਲ ਸਬੰਧਤ ਚਾਹਵਾਨ ਡੇਅਰੀ ਫਾਰਮਰ, ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇ ਤੇ ਘੱਟੋ-ਘੱਟ ਦਸਵੀਂ ਪਾਸ ਹੋਣ ਅਤੇ ਪਹਿਲਾਂ ਘੱਟੋ-ਘੱਟ 5 ਪਸ਼ੂ ਰੱਖੇ ਹੋਣ, ਸਿਖਲਾਈ ਵਿਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਡੇਅਰੀ ਸਿਖਲਾਈ ਕੋਰਸ ਦੌਰਾਨ ਫਾਰਮਰਜ਼ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਰਾਂ ਵੱਲੋਂ ਪਸ਼ੂਆਂ ਦੀ ਸਾਂਭ-ਸੰਭਾਲ, ਵੱਖ-ਵੱਖ ਬੀਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮਾਡਲ ਕੈਟਲ ਸ਼ੈੱਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ ਤੇ ਡੇਅਰੀ ਧੰਦੇ ਦੇ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ’ਤੇ ਸਬਸਿਡੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਕਮਰਾ ਨੰ:235,ਦੂਜੀ ਮੰਜ਼ਿਲ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਰੂਪਨਗਰ ਵਿਖੇ ਹਾਜ਼ਰ ਹੋ ਕੇ ਪ੍ਰਾਸਪੈਕਟ (ਫਾਰਮ) ਹਾਸਲ ਕਰ ਸਕਦੇ ਹਨ। ਚੁਣੇ ਹੋਏ ਸਿਖਿਆਰਥੀਆਂ ਦੀ ਫੀਸ (ਜਨਰਲ ਕੈਟਾਗਰੀ ਲਈ 5,000 ਰੁਪਏ ਤੇ ਅਨੁਸੂਚਿਤ ਜਾਤੀ ਲਈ 4,000 ਰੁਪਏ) ਹੋਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ:99157-06592 ’ਤੇ ਸੰਪਰਕ ਕੀਤਾ ਜਾ ਸਕਦਾ ਹੈ।