ਅਨਾਜ ਮੰਡੀ ਮੋਰਿੰਡਾ ਵਿਚ ਕਣਕ ਦੀ ਆਮਦ ਸ਼ੁਰੂ
ਅਨਾਜ ਮੰਡੀ ਮੋਰਿੰਡਾ ਵਿਚ ਕਣਕ ਦੀ ਆਮਦ ਸ਼ੁਰੂ
Publish Date: Sun, 05 Apr 2026 04:11 PM (IST)
Updated Date: Mon, 06 Apr 2026 03:59 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ : ਅਨਾਜ ਮੰਡੀ ਮੋਰਿੰਡਾ ’ਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ। ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਮਰਿੰਡਾ ਦੇ ਚੇਅਰਮੈਨ ਐੱਨਪੀ ਰਾਣਾ ਨੇ ਦੱਸਿਆ ਕਿ ਅਨਾਜ ਮੰਡੀ ਮੋਰਿੰਡਾ ਵਿਚ ਅੱਜ ਪਹਿਲੀਆਂ ਟਰਾਲੀਆਂ ਸ਼ੂਗਰ ਮਿੱਲ ਮੋਰਿੰਡਾ ਦੇ ਸਾਬਕਾ ਡਾਇਰੈਕਟਰ ਲਖਵੀਰ ਸਿੰਘ ਰੌਲੂ ਮਾਜਰਾ ਅਤੇ ਕੁਲਜਿੰਦਰ ਸਿੰਘ ਪਲਹੇੜੀ ਦੀਆਂ ਆਈਆਂ। ਉਨ੍ਹਾਂ ਦੱਸਿਆ ਕਿ ਮਾਰਕੀਟ ਕਮੇਟੀ ਵੱਲੋਂ ਅਨਾਜ ਮੰਡੀ ਵਿਚ ਕਿਸਾਨਾਂ ਲਈ ਬਿਜਲੀ, ਪਾਣੀ ਤੇ ਪਖਾਨਿਆਂ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਹਨ। ਚੇਅਰਮੈਨ ਰਾਣਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ’ਚ ਕਣਕ ਦੀ ਫਸਲ ਸੁਕਾ ਕੇ ਲਿਆਉਣ ਤਾਂ ਕਿ ਖਰੀਦ ਏਜੰਸੀਆਂ ਨੂੰ ਖਰੀਦ ਕਰਨ ਸਮੇਂ ਕੋਈ ਦਿੱਕਤ ਨਾ ਆਵੇ ਤੇ ਸਮੇਂ ਸਿਰ ਕਿਸਾਨ ਫਸਲ ਵੇਚ ਕੇ ਘਰ ਵਾਪਸ ਜਾਵੇ।