ਸਾਬਕਾ ਵਿਧਾਇਕ ਰਾਏ ਨੂੰ ਸਦਮਾ, ਪਤਨੀ ਦਾ ਦੇਹਾਂਤ
ਸਾਬਕਾ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਦੀ ਪਤਨੀ ਪ੍ਰਿੰਸੀਪਲ ਹਰਬੰਸ ਕੌਰ ਦਾ ਦੇਹਾਂਤ
Publish Date: Thu, 09 Apr 2026 05:32 PM (IST)
Updated Date: Fri, 10 Apr 2026 04:09 AM (IST)
ਭਾਜਪਾ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ : ਸਾਬਕਾ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਦੀ ਪਤਨੀ ਤੇ ਸੀਨੀਅਰ ਭਾਜਪਾ ਆਗੂ ਬੀਬੀ ਅਮਨਪ੍ਰੀਤ ਰਾਏ ਦੇ ਮਾਤਾ, ਸਰਕਾਰੀ ਕਾਲਜ ਰੂਪਨਗਰ ਦੇ ਸਾਬਕਾ ਪ੍ਰਿੰਸੀਪਲ ਹਰਬੰਸ ਕੌਰ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਿੱਖਿਆ ਦੇ ਖੇਤਰ ’ਚ ਵੱਡਾ ਯੋਗਦਾਨ ਰਿਹਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਮੋਹਾਲੀ ਵਿਖੇ ਕੀਤਾ ਗਿਆ। ਇਸ ਦੁੱਖ ਦੀ ਘੜੀ ’ਚ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਕਿਹਾ ਕਿ ਪ੍ਰਿੰਸੀਪਲ ਹਰਬੰਸ ਕੌਰ ਦਾ ਚਲੇ ਜਾਣਾ ਪਰਿਵਾਰ ਤੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਮੌਕੇ ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਭਾਜਪਾ ਦੇ ਜ਼ਿਲ੍ਹਾ ਸਕੱਤਰ ਜਤਿੰਦਰ ਗੁੰਬਰ, ਹਰਸ਼ ਕੋਹਲੀ, ਸੰਜੀਵ ਸੂਦ, ਭਾਗ ਸਿੰਘ, ਨਵਜੋਤ ਸਿੰਘ, ਪਰਮਿੰਦਰ ਸ਼ਰਮਾ, ਪੁਨੀਤ ਮਿੱਤਲ, ਉਮੇਸ਼ ਸ਼ਰਮਾ, ਰਾਧੇ ਸ਼ਾਮ ਸ਼ਰਮਾ, ਕਪਿਲ ਭਾਰਦਵਾਜ, ਚੇਤਨ ਵਸ਼ਿਸ਼ਟ ਆਦਿ ਸਮੇਤ ਭਾਜਪਾ ਦੇ ਸਮੂਹ ਅਹੁਦੇਦਾਰ ਤੇ ਵਰਕਰ ਸ਼ਾਮਲ ਹਨ।