ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਦਾ ਅਚਨਚੇਤ ਦੌਰਾ, ਅਧਿਕਾਰੀਆ ਨੂੰ ਖ਼ਰੀਦ ਸਬੰਧੀ ਕੀਤੀਆ ਹਦਾਇਤਾਂ
ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ,ਅਧਿਕਾਰੀਆ ਨੂੰ ਕੀਤੀਆਂ ਖਰੀਦ ਸਬੰਧੀ ਕੀਤੀਆ ਹਦਾਇਤਾਂ
Publish Date: Thu, 09 Apr 2026 06:22 PM (IST)
Updated Date: Fri, 10 Apr 2026 04:12 AM (IST)

ਕਿਸਾਨਾਂ ਨੂੰ ਮੰਡੀ ਵਿਖੇ ਸੁੱਕੀ ਫ਼ਸਲ ਲਿਆਉਣ ਦੀ ਅਪੀਲ, ਸਿਰਫ਼ ਸਰਕਾਰੀ ਮਾਪਦੰਡਾਂ ਅਨੁਸਾਰ ਨਮੀ ਦੀ ਜਾਂਚ ਤੋਂ ਬਾਅਦ ਕਣਕ ਢੇਰੀ ਕਰਵਾਉਣ ਦੇ ਹੁਕਮ। ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ : ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਵੀਰਵਾਰ ਨੂੰ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਮੰਡੀ ਵਿਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਖੇ ਪ੍ਰੇਸ਼ਾਨੀ ਤੋ ਬਚਣ ਲਈ ਕੇਵਲ ਸੁੱਕੀ ਫ਼ਸਲ ਹੀ ਲਿਆਉਣ। ਡੀਸੀ ਨੇ ਫਸਲ ਲੈ ਕੇ ਪਹੁੰਚੇ ਕਿਸਾਨ ਬਾਲ ਕਿਸ਼ਨ ਵਾਸੀ ਡਕਾਲਾ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਆਉਣ ਵਾਲੀ ਕਣਕ ਦੀ ਖਰੀਦ ਅਤੇ ਸੰਭਾਲ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ। ਉਨ੍ਹਾਂ ਮੌਕੇ ‘ਤੇ ਮੌਜੂਦ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਸਕੱਤਰ ਮਾਰਕੀਟ ਕਮੇਟੀ ਰੂਪਨਗਰ ਨੂੰ ਹੁਕਮ ਜਾਰੀ ਕੀਤੇ ਕਿ ਕਣਕ ਨੂੰ ਸਿਰਫ਼ ਸਰਕਾਰੀ ਮਾਪਦੰਡਾਂ ਅਨੁਸਾਰ ਨਮੀ ਦੀ ਜਾਂਚ ਤੋਂ ਬਾਅਦ ਹੀ ਮੰਡੀ ਵਿਚ ਢੇਰੀ ਕਰਵਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਰੂਪਨਗਰ ਮੰਡੀ ਵਿਚ 60 ਮੀਟਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਇਸ ਮੌਕੇ ਤੇ ਡੀਐਫਐਸਸੀ ਕਿੰਮੀ ਵਨੀਤ ਕੌਰ ਸੇਠੀ,ਡੀਐਮਓ ਸੁਰਿੰਦਰਪਾਲ,ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਆਦਿ ਹਾਜਰ ਸਨ। ਇਸ ਮੌਕੇ ਤੇ ਇਸ ਮੌਕੇ ਤੇ ਮੰਡੀ ਪ੍ਰਧਾਨ ਸੁੰਤਤਰਪਾਲ ਕੌਸਲ,ਪਰਮਿੰਦਰ ਕੁਮਾਰ ਬੰਟੀ, ਬਲਦੇਵ ਸਿੰਘ ਗਿੱਲ,ਗਗਨਪ੍ਰੀਤ ਸਿੰਘ,ਕੁਲਦੀਪ ਸਿੰਘ, ਅਸ਼ੋਕ ਕੁਮਾਰ, ਮਨਦੀਪ ਸ਼ਰਮਾ, ਖੰਨਾ ਆੜ੍ਹਤੀ, ਅਰੁਣ ਚੌਧਰੀ, ਗੌਰਵ ਕੋਹਲੀ, ਨਿਰਮਲ ਸਿੰਘ, ਰਿਸ਼ੀ, ਸੰਨੀ, ਰਘਬੀਰ ਸਿੰਘ,ਜਿੰਮੀਦਾਰ ਮੇਹਰ ਸਿੰਘ ਅਵਾਨਕੋਟ,ਕੁਲਦੀਪ ਸਿੰਘ ਆਦਿ ਹਾਜਰ ਸਨ।