- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਦੀ ਕੰਪਲੇਂਟ ਕਰਦੇ ਸਮੇਂ ਕਰੰਟ ਲੱਗਣ ਨਾਲ 23 ਸਾਲਾ ਮੁਲਾਜ਼ਮ ਦੀ ਮੌਤ

ਅਮਰਜੀਤ ਧੀਮਾਨ, ਪੰਜਾਬੀ ਜਾਰਗਣ, ਮੋਰਿੰਡਾ : ਪਿੰਡ ਬੂਰ ਮਾਜਰਾ ਵਿਖੇ ਸਬ ਡਵੀਜ਼ਨ ਕੁਰਾਲੀ ਦੇ ਅਧੀਨ ਪੈਂਦੀ ਲਾਈਨ ‘ਤੇ ਬਿਜਲੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਸਮੇਂ ਕੰਮ ਕਰਦੇ ਹੋਏ ਏਐੱਲਐੱਮ ਅਰਵਿੰਦਰ ਸਿੰਘ (23) ਪੁੱਤਰ ਬੁੱਧ ਸਿੰਘ ਵਾਸੀ ਪਿੰਡ ਲਥਾੜੀ ਬਲਾਕ ਨੂਰਪੁਰ ਬੇਦੀ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਰੰਟ ਲੱਗਣ ਉਪਰੰਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਰਵਿੰਦਰ ਸਿੰਘ ਨੂੰ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ, ਹਾਲਾਂਕਿ ਡਾਕਟਰਾਂ ਅਨੁਸਾਰ ਉਸ ਨੂੰ ਸੰਭਾਲਣ ਦੀ ਪੂਰੀ ਕੋਸ਼ਿਸ਼ ਵੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅਰਵਿੰਦਰ ਸਿੰਘ ਦੇ ਪਿਤਾ ਬੁੱਧ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਰਾਲੀ ਤੋਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀ ਫੋਨ ਕਾਲ ਗਈ ਸੀ ਕਿ ਤੁਹਾਡਾ ਬੇਟਾ ਅਰਵਿੰਦਰ ਸਿੰਘ ਸੀਰੀਅਸ ਹੈ ਤੇ ਉਨ੍ਹਾਂ ਨੂੰ ਮੋਰਿੰਡਾ ਦੇ ਸਰਕਾਰੀ ਹਸਪਤਾਲ ਬੁਲਾਇਆ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਉਹ ਇੱਥੇ ਪਹੁੰਚੇ ਤਾਂ ਡਾਕਟਰਾਂ ਨੇ ਦੱਸਿਆ ਕਿ ਉਸ ਦੇ ਬੇਟੇ ਦੀ ਮੌਤ ਹੋ ਚੁੱਕੀ ਹੈ।