ਇਫਟੂ ਵੱਲੋਂ ਮਿਸਤਰੀਆਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਾਉਣ ਲਈ ਮੁਹਿੰਮ ਵਿੱਢਣ ਦਾ ਫ਼ੈਸਲਾ ਇਫਟੂ ਵੱਲੋਂ ਮਿਸਤਰੀਆਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਾਉਣ ਲਈ ਮੁਹਿੰਮ ਵਿੱਢ
Publish Date: Tue, 30 Jun 2026 04:05 PM (IST)
Updated Date: Wed, 01 Jul 2026 04:01 AM (IST)
ਰਜਿਸਟ੍ਰੇਸ਼ਨਾਂ, ਪੈਨਸ਼ਨਾਂ ਸਬੰਧੀ ਹਰ ਮਜ਼ਦੂਰ ਤੱਕ ਕੀਤੀ ਜਾਵੇਗੀ ਪਹੁੰਚ ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਸ੍ਰੀ ਚਮਕੌਰ ਸਾਹਿਬ ਵਿਖੇ ਮਿਸਤਰੀ-ਮਜ਼ਦੂਰਾਂ ਸਬੰਧੀ ਇਫਟੂ ਜੱਥੇਬੰਦੀ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੱਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵੱਲੋਂ ਉਸਾਰੀ ਦੇ ਕੰਮਾਂ ਸਬੰਧੀ ਸੂਚੀਬੰਦ ਕੀਤੀਆਂ ਗਈਆਂ 39 ਕੈਟਾਗਰੀਆਂ ਨੂੰ ਬੋਰਡ ਦੇ ਘੇਰੇ ਵਿਚ ਲਿਆਉਣ ਲਈ ਰਜਿਸਟ੍ਰੇਸ਼ਨ ਕਰਨ, ਰੀਨਿਊ ਕਰਨ ,ਪੈਨਸ਼ਨ ਕੇਸ, ਕਲੇਮ ਕੇਸ, ਮੈਡੀਕਲ ਕਲੇਮ ਅਤੇ ਹੋਰ ਬਣਦੀਆਂ ਸਹੂਲਤਾਂ ਨੂੰ ਲਾਗੂ ਕਰਾਉਣ ਲਈ ਅਤੇ ਇਨ੍ਹਾਂ ਸਬੰਧੀ ਕਾਗਜੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਹਰ ਮਜ਼ਦੂਰ ਤੱਕ ਪਹੁੰਚ ਕਰਨ ਲਈ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਰਮੇਸ਼ ਨੂਰਪਰ, ਸਕੱਤਰ ਮਲਾਗਰ ਸਿੰਘ ਖਮਾਣੋਂ, ਚੇਅਰਮੈਨ ਬਲਵਿੰਦਰ ਸਿੰਘ, ਪ੍ਰੈੱਸ ਸਕੱਤਰ ਸਤਵਿੰਦਰ ਸਿੰਘ ਨੀਟਾ ਆਦਿ ਨੇ ਦੱਸਿਆ ਕਿ ਉਸਾਰੀ ਮਜ਼ਦੂਰਾਂ ਦੀਆਂ ਮੰਗਾਂ ਵਿਚ ਸ਼ਾਮਲ ਲੇਬਰ ਸੁਵਿਧਾ ਕੈਂਪ ਲਗਾਉਣ, ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟਰੇਟਾਂ, ਲੇਬਰ ਇੰਸਪੈਕਟਰਾਂ, ਸਹਾਇਕ ਕਿਰਤ ਕਮਿਸ਼ਨ ਸਮੇਤ ਪੰਜਾਬ ਸਰਕਾਰ ਦੇ ਕਿਰਤ ਕਮਿਸ਼ਨ ਅਤੇ ਕਿਰਤ ਤੇ ਰੁਜ਼ਗਾਰਾਂ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ। ਇੱਥੋਂ ਤੱਕ ਕਿ ਲੇਬਰ ਇੰਸਪੈਕਟਰਾਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਚੁੱਕੀਆਂ ਹਨ, ਜਿਸ ਵਿਚ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਉਸਾਰੀ ਨਾਲ ਸਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲਨ ਕੀਤਾ ਜਾਵੇਗਾ ਅਤੇ ਆਨਲਾਈਨ ਕਾਗਜੂਗ ਪ੍ਰਕਿਰਿਆ ਸਬੰਧੀ ਸਮੂਹ ਮਜ਼ਦੂਰਾਂ ਦੀ ਸਹਾਇਤਾ ਕੀਤੀ ਜਾਵੇਗੀ। ਆਗੂਆਂ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿਚ ਬਲਾਕ ਕਮੇਟੀਆਂ ਰਾਹੀਂ 15 ਜੁਲਾਈ ਤੱਕ ਸਮੂਹ ਮਿਸਤਰੀਆਂ ਤੇ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਰਪੋਰੇਟ ਪੱਖੀ ਚਾਰ ਕਿਰਤ ਕੋਡਾਂ, ਮਨਰੇਗਾ ਅਤੇ ਮੰਗ ਪੱਤਰ ਵਿਚ ਦਰਜ ਮੰਗਾਂ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਸੇ ਤਰ੍ਹਾਂ ਸਮੂਹ ਸਕੀਮਾਂ ਨੂੰ ਲਾਗੂ ਕਰਨ ਲਈ ਕਾਗਜ਼ੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਕਿਰਤ ਵਿਭਾਗ ਦੇ ਅਧਿਕਾਰੀ ਤੇ ਜ਼ਿਲ੍ਹਾ ਪ੍ਰਸ਼ਾਸਨ ਕੁੰਭਕਰਨੀ ਨੀਂਦ ਤੋਂ ਨਾ ਜਾਗਿਆ ਤਾਂ ਜ਼ਿਲ੍ਹਾ ਪੱਧਰੀ ਕਨਵੈਂਸ਼ਨ ਕਰਕੇ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਆਗੂਆਂ ਵੱਲੋਂ ਜਲੰਧਰ ਵਿਖੇ ਉਸਾਰੀ ਮਜ਼ਦੂਰ ਦੀ ਕਰੰਟ ਲੱਗਣ ਕਾਰਨ ਹੋਈ ਮੌਤ ਉੱਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ 20 ਲੱਖ ਰੁਪਏ ਦੀ ਐਕਸਗਰੇਸ਼ੀਆ ਗਰਾਂਟ ਜਾਰੀ ਕਰਨ ਦੀ ਮੰਗ ਕੀਤੀ ਗਈ।