- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੇਸ਼ ਬਚਾਓ ਮੋਰਚੇ ਵੱਲੋਂ ਦਿੱਲੀ ਕਿਸਾਨ ਮਹਾਂ ਰੈਲੀ ’ਚ ਸ਼ਾਮਿਲ ਹੋਣ ਦਾ ਫੈਸਲਾ

ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਮੋਰਿੰਡਾ ਦੀ ਇੱਕ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਗੁਰਦੀਪ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਪਿੰਡ ਬੂਰਮਾਜਰਾ ਵਿਖੇ ਹੋਈ। ਇਸ ਮੀਟਿੰਗ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਸਾਂਝੀ ਕਰਦਿਆਂ ਸੁਖਵਿੰਦਰ ਸਿੰਘ ਬੂਰਮਾਜਰਾ ਬਲਾਕ ਸਕੱਤਰ ਅਤੇ ਸੀਨੀਅਰ ਮੀਤ ਪ੍ਰਧਾਨ ਜਸਬੀਰ ਸਿੰਘ ਦਾਤਾਰਪੁਰ ਨੇ ਦੱਸਿਆ ਕਿ ਮੀਟਿੰਗ ਦੌਰਾਨ 15 ਜੁਲਾਈ ਨੂੰ ਦੇਸ਼ ਬਚਾਓ ਮੋਰਚੇ ਵੱਲੋਂ ਦਿੱਤੇ ਸੱਦੇ ’ਤੇ ਮੋਰਿੰਡਾ ਸ਼ਹਿਰ ਵਿਖੇ ਮੋਟਰਸਾਈਕਲ ਰੈਲੀ ਕੱਢੀ ਜਾਵੇਗੀ ਤੇ ਐੱਸਡੀਐੱਮ ਸਾਹਿਬ ਨੂੰ ਕਿਸਾਨੀ ਮੰਗਾਂ ਦਾ ਮੰਗ ਪੱਤਰ ਦਿੱਤਾ ਜਾਵੇਗਾ। ਇਸ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਦੇਸ਼ ਬਚਾਓ ਮੋਰਚੇ ਵੱਲੋਂ ਦਿੱਲੀ ਵਿਚ 21 ਜੁਲਾਈ ਨੂੰ ਕੀਤੀ ਜਾਣ ਵਾਲੀ ਕਿਸਾਨ ਮਹਾਂ ਰੈਲੀ ਵਿਚ ਜ਼ਿਲ੍ਹਾ ਰੂਪਨਗਰ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਢੰਗਰਾਲੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨੀ ਨੂੰ ਖਤਮ ਕਰਨ ਦੇ ਲਈ ਹਰ ਥਾਂ ’ਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਘੜ ਰਹੀ ਹੈ। ਉਨਾਂ ਨੇ ਸੋਧ ਕੇ ਮੁੜ ਲਿਆਂਦੀ ਗਈ ਲੈਂਡ ਪੋਲਿੰਗ ਸਕੀਮ, ਪੰਜਾਬ ਸਰਕਾਰ ਵੱਲੋਂ 40 ਨਹਿਰੀ ਰੈਸਟ ਹਾਊਸ ਵੇਚਣ, ਕੇਂਦਰ ਸਰਕਾਰ ਦੀ ਸਿੱਖਿਆ ਨੀਤੀ ਨੂੰ ਪ੍ਰਵਾਨ ਕਰਨ ਦੇ ਫੈਸਲੇ ਦੀ ਵੀ ਮੀਟਿੰਗ ਵਿਚ ਸਖਤ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿੱਖਿਆ ਨੀਤੀ ਸਿੱਖ ਇਤਿਹਾਸ ਨੂੰ ਮਿਟਾਉਣ ਦਾ ਇੱਕ ਸਾਜਸੀ ਯਤਨ ਹੈ।