ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ
Publish Date: Sun, 12 Jul 2026 05:49 PM (IST)
Updated Date: Mon, 13 Jul 2026 04:03 AM (IST)
ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ : ਪੀਡਬਲਿਊਡੀ ਭਵਨ ਤੇ ਮਾਰਗ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਿੰਚਾਈ ਤੇ ਡਰੇਨਜ ਅਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜੱਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਮਲਾਗਰ ਸਿੰਘ ਖਮਾਣੋਂ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਕਾਲਚਰਾਣੀ ਨੇ ਦੱਸਿਆ ਕਿ ਮੀਟਿੰਗ ਵਿਚ ਵੱਖ ਵੱਖ ਜਿਲ੍ਹਿਆਂ ਤੋਂ ਸੂਬਾਈ ਤੇ ਬਰਾਂਚਾਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿਚ ਜੱਥੇਬੰਦੀ ਦੀ ਕਾਰਜਕਾਰੀ ਕਮੇਟੀ ਦਾ ਵਿਸਥਾਰ ਕੀਤਾ ਗਿਆ। ਇਸ ਮੌਕੇ ਪੁਰਸ਼ੋਤਮ ਸਿੰਘ ਚੌਹਾਨ ਨੂੰ ਸੀਨੀਅਰ ਮੀਤ ਪ੍ਰਧਾਨ ਤੇ ਤਰਸੇਮ ਸਿੰਘ ਅਬੋਹਰ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਦੇ ਇਲਾਵਾ 6 ਮੈਂਬਰੀ ਡੈਪੂਟੇਸ਼ਨ ਕਮੇਟੀ ਦਾ ਗਠਨ ਵੀ ਕੀਤਾ ਗਿਆ, ਜਿਸ ਵਿਚ ਸੂਬਾ ਪ੍ਰਧਾਨ ਤੇ ਸੂਬਾ ਜਨਰਲ ਸਕੱਤਰ ਤੋਂ ਇਲਾਵਾ ਹਰਜਿੰਦਰਪਾਲ ਸੁਨਾਮ, ਬਲਵਿੰਦਰ ਸਿੰਘ ਢਿੱਲੋਂ ਸੁਨਾਮ, ਅਵਤਾਰ ਸਿੰਘ ਨਾਗਰਾ, ਓਂਕਾਰ ਯਾਦਵ, ਤਰਸੇਮ ਸਿੰਘ ਅਬੋਹਰ ਆਗੂ ਸ਼ਾਮਿਲ ਕੀਤੇ ਗਏ। ਇਸ ਮੌਕੇ ਦਰਜਾ ਤਿੰਨ ਤੇ ਚਾਰ ਫੀਲਡ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ, ਵਿਭਾਗ ਵਿਚ ਲੰਬੇ ਸਮੇਂ ਤੋਂ ਕੰਮ ਕਰਦੇ ਇਨਲਿਸਟਮੈਂਟ, ਆਟਸੋਰਸਿੰਗ ਕਾਮਿਆਂ ਨੂੰ ਵਿਭਾਗ ਵਿਚ ਰੈਗੂਲਰ ਕਰਨ, ਪੇਂਡੂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ, ਦਰਜਾ ਚਾਰ ਮੁਲਾਜ਼ਮਾਂ ਦਾ ਜਬਰੀ ਕੱਟਿਆ ਜਾ ਰਿਹਾ ਸਪੈਸ਼ਲ ਇੰਕਰੀਮੈਂਟ, ਡਵੀਜ਼ਨ ਬਠਿੰਡਾ ਦੇ ਫੀਲਡ ਮੁਲਾਜ਼ਮਾਂ ਦੀਆਂ ਰੁੱਕੀਆਂ ਤਨਖਾਹਾਂ ਜਾਰੀ ਕਰਵਾਉਣ ਆਦਿ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਇਸ ਮੀਟਿੰਗ ਵਿਚ ਵਿਭਾਗੀ ਮੁਖੀ ਸਮੇਤ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਵੱਲੋਂ ਮੰਨੀਆਂ ਵਿਭਾਗੀ ਮੰਗਾਂ ਨੂੰ ਲਾਗੂ ਕਰਾਉਣ ਲਈ ਵਿਭਾਗੀ ਜਥੇਬੰਦੀਆਂ ਦੇ ਅਧਾਰਿਤ ਬਣੀ ਪੀਡਬਲਿਊਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਸਮੇਤ ਅਧਿਕਾਰੀਆਂ ਨੂੰ ਡੈਪੂਟੇਸ਼ਨਾਂ ਰਾਹੀਂ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ। ਇਸ ਮੀਟਿੰਗ ’ਚ ਜਥੇਬੰਦੀ ਦਾ ਹੋਰ ਵਿਸਥਾਰ ਕਰਨ ਲਈ, ਸਾਂਝੇ ਸੰਘਰਸ਼ਾਂ ਨੂੰ ਮਜਬੂਤ ਕਰਨ ਲਈ ਵਿਉਂਤਬੰਦੀ ਕੀਤੀ ਗਈ। ਇਸ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਸੰਘਰਸ਼ਾਂ ਵਿਚ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਰਾਹੀਂ ਜੱਥੇਬੰਦੀ ਦੀਆਂ ਸਾਰੀਆਂ ਬਰਾਂਚਾਂ ਭਰਵੀਂ ਸ਼ਮੂਲੀਅਤ ਕਰਨਗੀਆਂ। ਇਸ ਮੌਕੇ ਪੰਜਾਬ ਦੇ ਸਮੁੱਚੇ ਸਫਾਈ ਸੇਵਕਾਂ ਵੱਲੋਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਕੀਤੀ ਹੜਤਾਲ ਦੀ ਡਟਵੀਂ ਹਮਾਇਤ ਕਰਦੇ ਹੋਏ ਇਨ੍ਹਾਂ ਕਾਮਿਆਂ ਦੇ ਘੋਲ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਐੱਸਕੇਐੱਮ, ਕੱਚੇ ਕਾਮਿਆਂ ਵੱਲੋਂ ਰੈਗੂਲਰ ਹੋਣ ਲਈ ਕੀਤੇ ਜਾ ਰਹੇ ਸੰਘਰਸ਼ਾਂ ਦੀ ਡਟਵੀਂ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੀਟਿੰਗ ਵਿਚ ਸੂਬਾਈ ਆਗੂ ਅਸ਼ੋਕ ਸ਼ਰਮਾ ਬਠਿੰਡਾ, ਭੂਸ਼ਣ ਗੋਇਲ ਮਾਨਸਾ, ਉਮੇਦ ਸਿੰਘ ਬਿਸ਼ਟ, ਸੁਖਵਿੰਦਰ ਗੰਗਾ, ਓਂਕਾਰ ਯਾਦਵ, ਲਖਵੀਰ ਸਿੰਘ ਮਲੇਰਕੋਟਲਾ, ਉਜਾਗਰ ਸਿੰਘ ਸੁਨਾਮ, ਕੁਲਵਿੰਦਰ ਸਿੰਘ ਮਲੋਟ, ਸੁਖਦੇਵ ਸਿੰਘ ਗਿੱਦੜਬਾਹਾ, ਮਨਦੀਪ ਸਿੰਘ ਮੋਹਾਲੀ, ਫਤਿਹਗੜ੍ਹ ਸਾਹਿਬ ਤੇ ਰੂਪਨਗਰ ਤੋਂ ਤਰਲੋਚਨ ਸਿੰਘ, ਬਲਜੀਤ ਸਿੰਘ ਹਿੰਦੂਪਰ, ਸੁਖਰਾਮ ਕਾਲੇਵਾਲ, ਬਲਵਿੰਦਰ ਸਿੰਘ ਗਿੱਲ, ਵਿਕਰਮਜੀਤ ਬਠਿੰਡਾ ਆਦਿ ਹਾਜ਼ਰ ਸਨ।