ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ 'ਤੇ ਲਾਈ ਪਾਬੰਦੀ

ਲਖਵੀਰ ਖਾਬੜਾ,ਰੂਪਨਗਰ:

ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਉੱਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰਰੀਤੀ ਯਾਦਵ ਨੇ ਕਿਹਾ ਕਿ ਪਹਿਲਾਂ ਵੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਘਟੀਆ ਦਰਜੇ ਦੇ ਕੀਟਨਾਸ਼ਕਾਂ ਦੀ ਵਿਕਰੀ 'ਤੇ ਨਜ਼ਰ ਰੱਖਣ ਅਤੇ ਅਜਿਹੀਆਂ ਕਾਰਵਾਈਆਂ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ ਤੇ ਹੁਣ ਇਹ ਨਿਰਦੇਸ਼ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿੱਚ ਜਾਰੀ ਕੀਤੇ ਗਏ ਹਨ।ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਬਾਸਮਤੀ ਚੌਲ ਉਤਪਾਦਕਾਂ ਦੇ ਹਿੱਤ ਵਿੱਚ ਨਹੀਂ ਹੈ। ਉਨਾਂ੍ਹ ਕਿਹਾ ਐਸੀਫੇਟ, ਬੁਪਰੋਫੇਜ਼ਨਿ, ਕਲੋਰੋਪਾਈਰੀਫੋਸ, ਮੈਥਾਮਾਈਡੋਫੋਸ, ਪੋ੍ਪੀਕੋਨਾਜ਼ੋਲ ਥਿਆਮੈਥੋਕਸਮ, ਪੋ੍ਫੈਨੋਫੋਸ, ਆਈਸੋਪੋ੍ਥੀਓਲੇਨ, ਕਾਰਬੈਂਡਾਜ਼ਮਿ ਟ੍ਰਾਈਸਾਈਕਲਾਜ਼ੋਲ ਵਰਗੇ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਚੌਲਾਂ ਖਾਸ ਕਰਕੇ ਬਾਸਮਤੀ ਚੌਲਾਂ ਦੀ ਬਰਾਮਦ ਅਤੇ ਖਪਤ ਵਿੱਚ ਸੰਭਾਵੀ ਰੁਕਾਵਟਾਂ ਬਣ ਰਹੇ ਸਨ। ਉਪਰੋਕਤ ਕੀਟਨਾਸ਼ਕਾਂ 'ਤੇ ਪੰਜਾਬ ਵਿੱਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ। ਮਾਹਿਰਾਂ ਅਨੁਸਾਰ ਇਨਾਂ੍ਹ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚੌਲਾਂ ਵਿੱਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਤ ਮੈਕਸੀਅਮ ਰੈਜ਼ੀਡਿਊਲ ਲੈਵਲ (ਐਮਆਰਐਲ) ਤੋਂ ਵੱਧ ਕੀਟਨਾਸ਼ਕ ਰਹਿੰਦ-ਖੂੰਹਦ ਹੋਣ ਦਾ ਖਤਰਾ ਹੈ।

ਪੰਜਾਬ ਰਾਈਸ ਮਿੱਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਵੱਲੋਂ ਵੀ ਇਹ ਪਾਇਆ ਗਿਆ ਹੈ ਕਿ ਉਨਾਂ੍ਹ ਵੱਲੋਂ ਟੈਸਟ ਕੀਤੇ ਗਏ ਕਈ ਨਮੂਨਿਆਂ ਵਿੱਚ ਇਨਾਂ੍ਹ ਦੀ ਰਹਿੰਦ-ਖੂੰਹਦ ਦਾ ਮੁੱਲ ਬਾਸਮਤੀ ਚੌਲਾਂ ਵਿੱਚ ਐਮਆਰਐਲ ਤਹਿ ਤੋਂ ਕਿਤੇ ਵੱਧ ਪਾਇਆ ਗਿਆ ਹੈ। ਐਸੋਸੀਏਸ਼ਨ ਨੇ ਪੰਜਾਬ ਦੀ ਵਿਰਾਸਤੀ ਬਾਸਮਤੀ ਉਪਜ ਨੂੰ ਬਚਾਉਣ ਅਤੇ ਬਾਸਮਤੀ ਚੌਲਾਂ ਦੀ ਦੂਜੇ ਦੇਸ਼ਾਂ ਨੂੰ ਬਰਾਮਦ ਯਕੀਨੀ ਬਣਾਉਣ ਲਈ ਇਨਾਂ੍ਹ ਖੇਤੀ ਰਸਾਇਣਾਂ 'ਤੇ ਪਾਬੰਦੀ ਲਗਾਉਣ ਦੀ ਸਰਕਾਰ ਨੂੰ ਅਪੀਲ ਕੀਤੀ ਸੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਨੇ ਬਾਸਮਤੀ ਚੌਲਾਂ ਦੇ ਕੀੜਿਆਂ ਨੂੰ ਕੰਟਰੋਲ ਕਰਨ ਲਈ ਘੱਟ ਰਹਿੰਦ-ਖੂੰਹਦ ਵਾਲੇ ਖੇਤੀ ਰਸਾਇਣਾਂ ਦੀ ਸਿਫ਼ਾਰਸ਼ ਕੀਤੀ ਹੈ ਜੋ ਬਜ਼ਾਰ ਵਿੱਚ ਉਪਲਬਧ ਹਨ।

ਫੋਟੋ:16ਆਰਪੀਆਰ23

ਕੈਪਸ਼ਨ: ਡਿਪਟੀ ਕਮਿਸ਼ਨਰ ਪ੍ਰਰੀਤੀ ਯਾਦਵ