Ropar News : ਜਸਮੀਨ ਨੇ ਰਾਸ਼ਟਰੀ ਪੱਧਰ ਦੇ ਲੇਖਨ ਮੁਕਾਬਲੇ 'ਚ ਚਮਕਾਇਆ ਕਾਲਜ ਦਾ ਨਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੀ ਵਿਦਿਆਰਥਣ ਜਸਮੀਨ ਕੌਰ ਨੇ ਰਾਸ਼ਟਰੀ ਪੱਧਰ ‘ਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
Publish Date: Mon, 17 Nov 2025 06:24 PM (IST)
Updated Date: Mon, 17 Nov 2025 06:28 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੀ ਵਿਦਿਆਰਥਣ ਜਸਮੀਨ ਕੌਰ ਨੇ ਰਾਸ਼ਟਰੀ ਪੱਧਰ ‘ਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਜਸਮੀਨ ਕੌਰ, ਜੋ ਕਿ ਬੀਐੱਸਸੀ ਆਨਰਜ਼ ਏਆਈ ਅਤੇ ਡੀਐੱਸ ਸੈਮ-1 ਦੀ ਵਿਦਿਆਰਥਣ ਹੈ, ਨੇ ਐੱਸ.ਏ. ਜੈਨ ਕਾਲਜ ਅੰਬਾਲਾ ਸਿਟੀ, ਹਰਿਆਣਾ ਵੱਲੋਂ ਕਰਵਾਏ ਗਏ ਰਾਸ਼ਟਰੀ ਪੱਧਰ ਦੇ ਨਿਬੰਧ ਲੇਖਨ ਮੁਕਾਬਲੇ ਵਿੱਚ ਆਰਟੀਫਿਸ਼ਅਲ ਇੰਟੈਲੀਜਂਸ ਅਤੇ ਐਜੂਕੇਸ਼ਨ ਵਿਸ਼ੇ ‘ਤੇ ਤੀਜਾ ਸਥਾਨ ਹਾਸਲ ਕੀਤਾ।
ਕਾਲਜ ਦੇ ਪ੍ਰਿੰਸਿਪਲ ਡਾ. ਜਸਵੀਰ ਸਿੰਘ ਨੇ ਜਸਮੀਨ ਕੌਰ ਨੂੰ ਉਸਦੀ ਉਤਸ਼ਾਹਪੂਰਣ ਭਾਗੀਦਾਰੀ ਅਤੇ ਇਨਾਮ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਅਕਾਦਮੀਕ ਖੇਤਰ ਵਿੱਚ ਇਸ ਤਰ੍ਹਾਂ ਦੀਆਂ ਕਾਮਯਾਬੀਆਂ ਕਾਲਜ ਲਈ ਮਾਣ ਦੀ ਗੱਲ ਹੈ। ਇੱਥੇ ਦੱਸਣ ਯੋਗ ਹੈ ਕਿ ਖ਼ਾਲਸਾ ਕਾਲਜ ਨੇ ਅਤ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਹਨ। ਖ਼ਾਲਸਾ ਕਾਲਜ ਦੀ ਇਲਾਕੇ ਨੂੰ ਵੱਡੀ ਦੇਣ ਹੈ ਤੇ ਇਹ ਮਾਣਮਤੀ ਪ੍ਰਾਪਤੀ ਵੀ ਕਾਲਜ ਦੀ ਝੋਲੀ ਪਈ ਹੈ।