ਸੁਰਿੰਦਰ ਸੋਨੀ, ਸ਼੍ਰੀ ਅਨੰਦਪੁਰ ਸਾਹਿਬ : ਜ਼ਿਲ੍ਹਾ ਸਿੱਖਿਆ ਅਫਸਰ ਜਰਨੈਲ ਸਿੰਘ ਨੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਉਨਾਂ੍ਹ ਕਿਹਾ ਕਿ ਜ਼ਿਲੇ ਦੇ ਅਧਿਆਪਕਾਂ ਵਲੋਂ ਸਮਰ ਕੈਂਪ ਲਗਾ ਕੇ ਵਿਦਿਆਰਥੀਆਂ ਵਿੱਚ ਗੁਣਵੱਤਾ ਭਰੀ ਜਾ ਰਹੀ ਹੈ। ਇਸ ਤੋਂ ਬਾਅਦ ਉਨਾਂ੍ਹ ਨੂੰ ਸੂਚਨਾ ਅਫਸਰ ਹਰਪ੍ਰਰੀਤ ਸਿੰਘ ਵੱਲੋ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਰਾਈਮਰੀ ਸਿੱਖਿਆ ਅਫ਼ਸਰ ਮਨਜੀਤ ਸਿੰਘ ਮਾਵੀ, ਮਨਿੰਦਰ ਸਿੰਘ ਰਾਣਾ,ਹਰਪ੍ਰਰੀਤ ਸਿੰਘ ਰਾਜਾ, ਸੁਖਬੀਰ ਸਿੰਘ ਵੀ ਹਾਜ਼ਰ ਸਨ।

ਫੋਟੋ:28ਆਰਪੀਆਰ01

ਕੈਪਸ਼ਨ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ ਨੂੰ ਸਨਮਾਨਿਤ ਕੀਤੇ ਜਾਣ ਦਾ ਦਿ੍ਸ਼।