- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਗੁਰੂ ਚਰਨਾਂ ਅੱਗੇ ਹਾਜ਼ਰੀ ਲਵਾ ਕੇ ਪੰਜਾਬ, ਪੰਜਾਬੀਅਤ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਹੈ। ਉਹਨਾਂ ਕਿਹਾ ਕਿ ਭਾਜਪਾ ਦਾ ਮੁੱਖ ਮਕਸਦ ਪੰਜਾਬ ਨੂੰ ਮੁੜ ਤੋਂ ਰੰਗਲਾ ਅਤੇ ਖੁਸ਼ਹਾਲ ਬਣਾਉਣਾ ਹੈ।

ਪੰਜਾਬੀ ਜਾਗਰਣ ਟੀਮ, ਸ੍ਰੀ ਆਨੰਦਪੁਰ ਸਾਹਿਬ / ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਖਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਪੰਜਾਬ ਭਾਜਪਾ ਦੀ ਕਮਾਨ ਸੰਭਾਲਣ ਤੋਂ ਬਾਅਦ ਉਹ ਉਚੇਚੇ ਤੌਰ 'ਤੇ ਗੁਰੂ ਘਰ ਦਾ ਆਸ਼ੀਰਵਾਦ ਲੈਣ ਲਈ ਇੱਥੇ ਪਹੁੰਚੇ ਸਨ।
ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਉਨ੍ਹਾਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਉਨ੍ਹਾਂ ਵੱਲੋਂ ਸਰਬੱਤ ਦੇ ਭਲੇ, ਪੰਜਾਬ ਦੀ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਗੁਰੂ ਚਰਨਾਂ ਅੱਗੇ ਹਾਜ਼ਰੀ ਲਵਾ ਕੇ ਪੰਜਾਬ, ਪੰਜਾਬੀਅਤ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਹੈ। ਉਹਨਾਂ ਕਿਹਾ ਕਿ ਭਾਜਪਾ ਦਾ ਮੁੱਖ ਮਕਸਦ ਪੰਜਾਬ ਨੂੰ ਮੁੜ ਤੋਂ ਰੰਗਲਾ ਅਤੇ ਖੁਸ਼ਹਾਲ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ।
ਭਾਰਤੀ ਜਨਤਾ ਪਾਰਟੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸਰਕਾਰ-ਏ-ਖਾਲਸਾ ਵਾਲਾ ਰਾਜ ਪੰਜਾਬ ਵਿੱਚ ਲਿਆਵੇਗੀ।
ਸੂਬੇ ਵਿੱਚ ਨਸ਼ੇ, ਗੈਂਗਸਟਰਵਾਦ ਦਾ ਖ਼ਾਤਮਾ ਕਰਕੇ ਨੌਜਵਾਨਾਂ ਲਈ ਰੁਜ਼ਗਾਰ, ਕਿਸਾਨੀ, ਮਜ਼ਦੂਰਾਂ, ਮਹਿਲਾਵਾਂ, ਵਪਾਰੀਆਂ, ਮੁਲਾਜ਼ਮਾਂ ਸਮੇਤ ਹਰ ਵਰਗ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਨਾਲ ਸੂਬਾਮਿਤ ਪ੍ਰਧਾਨ ਸੁਭਾਸ਼ ਸ਼ਰਮਾ, ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਅਜੇ ਵੀਰ ਸਿੰਘ ਲਾਲਪੁਰਾ, ਰਾਜੇਸ਼ ਚੌਧਰੀ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।