- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਨਾਲੀ-ਚੰਡੀਗੜ੍ਹ ਕੌਮੀ ਮਾਰਗ 'ਤੇ ਦਰਗਾਹ ਬਾਬਾ ਬੁੱਢਣ ਸ਼ਾਹ ਜੀ ਦੇ ਨਜ਼ਦੀਕ ਸਥਿਤ ਪੁਲ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਝਾਰਖੰਡ ਦੇ ਚਾਰ ਨੌਜਵਾਨ ਸਕੋਡਾ ਕਾਰ (ਨੰਬਰ ਜੇਐੱਚ 10 ਡੀਐੱਚ 2436) ਵਿੱਚ ਸਵਾਰ ਹੋ ਕੇ ਜਾ ਰਹੇ ਸਨ।

ਸ੍ਰੀ ਕੀਰਤਪੁਰ ਸਾਹਿਬ : ਮਨਾਲੀ-ਚੰਡੀਗੜ੍ਹ ਕੌਮੀ ਮਾਰਗ 'ਤੇ ਦਰਗਾਹ ਬਾਬਾ ਬੁੱਢਣ ਸ਼ਾਹ ਜੀ ਦੇ ਨਜ਼ਦੀਕ ਸਥਿਤ ਪੁਲ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਝਾਰਖੰਡ ਦੇ ਚਾਰ ਨੌਜਵਾਨ ਸਕੋਡਾ ਕਾਰ (ਨੰਬਰ ਜੇਐੱਚ 10 ਡੀਐੱਚ 2436) ਵਿੱਚ ਸਵਾਰ ਹੋ ਕੇ ਜਾ ਰਹੇ ਸਨ।
ਇਸ ਦੌਰਾਨ ਇੱਕ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਕਾਰ ਬੇਕਾਬੂ ਹੋ ਕੇ ਪੁਲ ਤੋਂ ਨਹਿਰ ਵਾਲੇ ਪਾਸੇ ਲਟਕ ਗਈ। ਗਨੀਮਤ ਰਹੀ ਕਿ ਕਾਰ ਵਿੱਚ ਸਵਾਰ ਚਾਰੋਂ ਨੌਜਵਾਨਾਂ ਦਾ ਬਚਾਅ ਹੋ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਤੇ ਮੌਕੇ ਦੇ ਇਕੱਠੇ ਹੋਏ ਲੋਕਾਂ ਵੱਲੋਂ ਰਿਕਵਰੀ ਵੈਨ ਦੀ ਮਦਦ ਨਾਲ ਇਸ ਕਾਰ ਨੂੰ ਕਢਵਾਇਆ ਗਿਆ ।
ਜ਼ਿਕਰਯੋਗ ਹੈ ਕਿ ਇਸ ਪੁਲ 'ਤੇ ਹਮੇਸ਼ਾ ਹੀ ਵਾਹਨਾਂ ਦੀ ਆਵਾਜਾਈ ਗਲਤ ਦਿਸ਼ਾ ਵਿੱਚ ਹੁੰਦੀ ਰਹਿੰਦੀ ਹੈ। ਖ਼ਾਸ ਕਰਕੇ ਜਦੋਂ ਕੋਈ ਵਾਹਨ ਬਾਬਾ ਗੁਰਦਿੱਤਾ ਜੀ ਵਾਲੇ ਪਾਸਿਓਂ ਦਰਗਾਹ ਬਾਬਾ ਬੁੱਢਣ ਸ਼ਾਹ ਜੀ ਵਿਖੇ ਮੱਥਾ ਟੇਕਣ ਲਈ ਜਾਂਦਾ ਹੈ ਤਾਂ ਉਸ ਨੂੰ ਪੁਲ ਤੋਂ ਗਲਤ ਦਿਸ਼ਾ ਵਿੱਚ ਲੰਘਣਾ ਪੈਂਦਾ ਹੈ। ਦੂਜੇ ਪਾਸੇ ਮਨਾਲੀ ਵੱਲੋਂ ਆਉਂਦੇ ਰਸਤੇ ਤੇ ਕਿਹੜੇ ਢਲਾਣ ਹੋਣ ਕਾਰਨ ਵਾਹਨ ਕਾਫ਼ੀ ਤੇਜ਼ ਰਫ਼ਤਾਰ ਨਾਲ ਹੇਠਾਂ ਵੱਲ ਆਉਂਦੇ ਹਨ, ਜਿਸ ਕਾਰਨ ਇਸ ਥਾਂ 'ਤੇ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਇਸ ਤੋਂ ਇਲਾਵਾ ਪੁਲ ਦੇ ਨਹਿਰ ਵਾਲੇ ਪਾਸੇ ਸੁਰੱਖਿਆ ਕੰਧ ਜਾਂ ਰੇਲਿੰਗ ਨਾ ਹੋਣ ਕਾਰਨ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ। ਇਸ ਕੌਮੀ ਮਾਰਗ ਤੋਂ ਦਰਗਾਹ ਬਾਬਾ ਬੁੱਢਣ ਸ਼ਾਹ ਜੀ ਅਤੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ-ਜਾਂਦੇ ਹਨ। ਲੋਕਾਂ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਤੋਂ ਮੰਗ ਕੀਤੀ ਹੈ ਕਿ ਇਸ ਪੁਲ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਨਹਿਰ ਵਾਲੇ ਪਾਸੇ ਸੁਰੱਖਿਆ ਰੇਲਿੰਗ ਲਗਾਈ ਜਾਵੇ ਅਤੇ ਗਲਤ ਦਿਸ਼ਾ ਵਿੱਚ ਆਉਣ-ਜਾਣ ਵਾਲੇ ਵਾਹਨਾਂ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕੇ ਜਾਣ ਤਾਂ ਜੋ ਭਵਿੱਖ ਵਿੱਚ ਅਜਿਹੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ।