- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਸਰਾਏ ਨੇੜੇ ਸਕੂਟਰੀ ਅਤੇ ਮੋਟਰਸਾਈਕਲ ਵਿਚਾਲੇ ਹੋਈ ਆਹਮੋ-ਸਾਹਮਣੇ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਪਿੰਡ ਸਰਾਏ ਨੇੜੇ ਸਕੂਟਰੀ ਅਤੇ ਮੋਟਰਸਾਈਕਲ ਵਿਚਾਲੇ ਹੋਈ ਆਹਮੋ-ਸਾਹਮਣੇ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਮਿਲੀ ਜਾਣਕਾਰੀ ਅਨੁਸਾਰ 58 ਸਾਲਾ ਦਿਲਬਾਗ ਸਿੰਘ ਪੁੱਤਰ ਦੌਲਤ ਸਿੰਘ ਵਾਸੀ ਪਿੰਡ ਬੈਂਸ ਜੋ ਕਿ ਨਾਲਾਗੜ੍ਹ ਵਿਖੇ ਕਿਸੀ ਪ੍ਰਾਈਵੇਟ ਫੈਕਟਰੀ ਵਿੱਚ ਨੌਕਰੀ ਕਰਦਾ ਸੀ, ਆਪਣੀ ਸਕੂਟਰੀ 'ਤੇ ਪਿੰਡ ਬੈਂਸ ਤੋਂ ਬੁੰਗਾ ਸਾਹਿਬ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਸਰਾਏ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇੱਕ ਮੋਟਰਸਾਈਕਲ ਸਵਾਰ ਅਵਤਾਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਨੋਧੇਮਾਜਰਾ ਨਾਲ ਉਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ।
ਟੱਕਰ ਇੰਨੀ ਭਿਆਨਕ ਸੀ ਕਿ ਦਿਲਬਾਗ ਸਿੰਘ ਸੜਕ 'ਤੇ ਡਿੱਗ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਸਥਾਨਕ ਲੋਕਾਂ ਨੇ ਤੁਰੰਤ ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੇ ਆਈਓ ਹੈਡ ਕਾਂਸਟੇਬਲ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਾਦਸੇ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਮ੍ਰਿਤਕ ਦਿਲਬਾਗ ਸਿੰਘ ਦਾ ਅੰਤਿਮ ਸੰਸਕਾਰ 7 ਜੁਲਾਈ ਨੂੰ ਦੁਪਹਿਰ 12 ਵਜੇ ਪਿੰਡ ਦੇ ਬਣੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।