ਭਾਈ ਅਮਰਜੀਤ ਸਿੰਘ ਚਾਵਲਾ ਨੂੰ ਮਾਨਵ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ

----------------------

ਸੇਵਾ ਸਿੰਘ, ਸ੍ਰੀ ਅਨੰਦਪੁਰ ਸਾਹਿਬ:ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜ਼ਿ) ਵੱਲੋਂ ਗੁਰੂ ਸਾਹਿਬਾਂ ਵੱਲੋਂ ਬਖਸ਼ੇ ਸੇਵਾ ਸੰਕਲਪ ਦੇ ਸਿਧਾਂਤ ਨੂੰ ਸਮੁੱਚੀ ਮਨੁੱਖਤਾ ਅੰਦਰ ਹੋਰ ਉਭਾਰਨ ਦੇ ਮਨੋਰਥ ਨਾਲ ਮਨੁੱਖਤਾਂ ਦੇ ਭਲੇ ਸਾਕਾ ਸ਼੍ਰੀ ਪੰਜਾ ਸਾਹਿਬ ਦੇ ਸ਼ਹੀਦ ਭਾਈ ਕਰਮ ਸਿੰਘ ਅਨੰਦਪੁਰ ਸਾਹਿਬ ਅਤੇ ਸ਼ਹੀਦ ਭਾਈ ਪ੍ਰਤਾਪ ਸਿੰਘ ਦੀ ਪਹਿਲੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੇ ਨਿੱਘੇ ਸਹਿਯੋਗ ਦੇ ਨਾਲ 568ਵਾਂ ਮਹਾਨ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਰਸਮੀ ਉਦਘਾਟਨ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੀਤਾ। ਇਸ ਮੌਕੇ ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਆਪਣਾ ਨਿੱਘਾ ਅਸ਼ੀਰਵਾਦ ਦੇਣ ਪੁਜੇ ਨਾਨਕਸਰ ਸੰਪਰਦਾ ਦੇ ਮੁੱਖੀ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ, ਬਾਬਾ ਬਿਧੀ ਚੰਦ ਜੀ ਦੀ ਸੰਪਰਦਾ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ ਨੇ ਸਾਂਝੇ ਤੌਰ 'ਤੇ ਕਿਹਾ ਕਿ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਈ ਘਨੱਈਆਂ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਵਲੋਂ ਸਾਕਾ ਸ਼੍ਰੀ ਪੰਜਾ ਸਾਹਿਬ ਦੇ ਸ਼ਹੀਦ ਸਿੰਘਾਂ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਲੋੜਵੰਦ ਮਰੀਜ਼ਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਲਾਘਾ ਕੀਤੀ। ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਭਾਈ ਅਮਰਜੀਤ ਸਿੰਘ ਚਾਵਲਾ ਦੀਆਂ ਪੰਥ ਪ੍ਰਤੀ ਨਿਭਾਈਆਂ ਜਾ ਰਹੀ ਸ਼ਾਨਦਾਰ ਸੇਵਾਵਾਂ ਲਈ ਮਾਨਵ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ। ਜਥੇਦਾਰ ਨਿਮਾਣਾ ਨੇ ਦਸਿਆ ਖੂਨਦਾਨ ਕੈਂਪ ਦੌਰਾਨ 50 ਯੂਨਿਟ ਬਲੱਡ ਰਘੁਨਾਥ ਹਸਪਤਾਲ ਦੇ ਸਹਿਯੋਗ ਨਾਲ ਇੱਕਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈਕੇ ਦਿੱਤਾ ਜਾਵੇਗਾ। ਇਸ ਮੌਕੇ ਮੈਨੇਜਰ ਗੁਰਦੀਪ ਸਿੰਘ ਕੰਗ, ਐਡੀਸ਼ਨਲ ਮੈਨੇਜਰ ਹਰਦੇਵ ਸਿੰਘ, ਬਾਬਾ ਮਲਕੀਤ ਸਿੰਘ ਮੁਖੀ ਨਾਨਕਸਰ ਅਨੰਦਪੁਰ, ਸਤਨੰਦ ਸਿੰਘ, ਲਵਪ੍ਰਰੀਤ ਸਿੰਘ,ਦਵਿੰਦਰ ਸਿੰਘ ਿਢਲੋਂ,ਹੈਪੀ ਹਰਨਾਮਪੁਰਾ, ਜਸਪ੍ਰਰੀਤ ਸਿੰਘ ਹਰਨਾਮਪੁਰਾ, ਬਾਬਾ ਰਘਬੀਰ ਸਿੰਘ ਹਰਮਨਜੋਤ ਸਿੰਘ, ਜਸਮੀਨ ਕੌਰ ਬ੍ਮਪਟਨ, ਹਰਸਿਮਰ ਕੌਰ ਹਾਜ਼ਰ ਸਨ।

ਫੋਟੋ:03ਆਰਪੀਆਰ25

ਕੈਪਸ਼ਨ: ਖ਼ੂਨਦਾਨ ਕੈਂਪ ਮੌਕੇ ਸ਼ੋ੍ਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਹੋਰ।