- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਰਾਤ ਲਗਭਗ 8:30 ਵਜੇ ਇਸ ਹਾਦਸੇ ਦੀ ਸੂਚਨਾ ਮਿਲੀ ਸੀ। ਦੁਰਘਟਨਾ ਤੋਂ ਤੁਰੰਤ ਬਾਅਦ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਲਿਜਾਇਆ ਜਾ ਰਿਹਾ ਸੀ, ਪ੍ਰੰਤੂ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ।

ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਬੀਤੀ ਰਾਤ ਕੀਰਤਪੁਰ ਸਾਹਿਬ ਵਿਖੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਰਾਤ ਲਗਭਗ 8:30 ਵਜੇ ਇਸ ਹਾਦਸੇ ਦੀ ਸੂਚਨਾ ਮਿਲੀ ਸੀ। ਦੁਰਘਟਨਾ ਤੋਂ ਤੁਰੰਤ ਬਾਅਦ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਲਿਜਾਇਆ ਜਾ ਰਿਹਾ ਸੀ, ਪ੍ਰੰਤੂ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਕਾਲਾ ਉਰਫ਼ ਲੱਡੂ ਪੁੱਤਰ ਭੀਮਾ, ਉਮਰ ਕਰੀਬ 50 ਸਾਲ ਨਿਵਾਸੀ ਪਿੰਡ ਛਾਹੜ (ਜ਼ਿਲ੍ਹਾ ਸੰਗਰੂਰ) ਵਜੋਂ ਹੋਈ ਹੈ, ਜੋ ਕਿ ਕੀਰਤਪੁਰ ਸਾਹਿਬ ਵਿਖੇ ਦਿਹਾੜੀ-ਮਜ਼ਦੂਰੀ ਦਾ ਕੰਮ ਕਰਦਾ ਸੀ।
ਪੁਲਿਸ ਨੇ ਇਸ ਹਾਦਸੇ ਲਈ ਜ਼ਿੰਮੇਵਾਰ ਅਣਪਛਾਤੇ ਕਾਰ ਚਾਲਕ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਕਾਰ ਚਾਲਕ ਦੀ ਭਾਲ ਜਾਰੀ ਹੈ ਅਤੇ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।