
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਦੀ ਸਰਹੱਦ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਉਦਯੋਗਿਕ ਸ਼ਹਿਰ ਨਾਲਾਗੜ੍ਹ ਦੇ ਪੁਲਿਸ ਥਾਣੇ ਵਿੱਚ ਹੋਏ ਆਈਈਡੀ ਧਮਾਕੇ ਦੇ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (NIA) ਨੂੰ ਵੱਡੀ ਸਫਲਤਾ ਮਿਲੀ ਹੈ। ਐੱਨਆਈਏ ਨੇ ਮਾਮਲੇ ਵਿੱਚ ਤਿੰਨ ਕਥਿਤ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਪੰਜਾਬ ਦੀ ਸਰਹੱਦ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਉਦਯੋਗਿਕ ਸ਼ਹਿਰ ਨਾਲਾਗੜ੍ਹ ਦੇ ਪੁਲਿਸ ਥਾਣੇ ਵਿੱਚ ਹੋਏ ਆਈਈਡੀ ਧਮਾਕੇ ਦੇ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (NIA) ਨੂੰ ਵੱਡੀ ਸਫਲਤਾ ਮਿਲੀ ਹੈ। ਐੱਨਆਈਏ ਨੇ ਮਾਮਲੇ ਵਿੱਚ ਤਿੰਨ ਕਥਿਤ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਮਹਾਵੀਰ ਕੁਮਾਰ ਉਰਫ਼ ਕਾਕਾ, ਅਜੇ ਮਹਿਰਾ ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਵਜੋਂ ਹੋਈ ਹੈ।
ਐੱਨਆਈਏ ਦੀ ਟੀਮ ਨੇ ਤਿੰਨਾਂ ਨੂੰ 14 ਅਗਸਤ ਨੂੰ ਸ਼ਿਮਲਾ ਸਥਿਤ ਐੱਨਆਈਏ ਅਦਾਲਤ ਵਿੱਚ ਪੇਸ਼ ਕੀਤਾ। ਸੁਣਵਾਈ ਦੌਰਾਨ ਅਦਾਲਤ ਨੇ ਮਹਾਵੀਰ ਕੁਮਾਰ ਅਤੇ ਅਜੇ ਮਹਿਰਾ ਨੂੰ ਅੱਠ ਦਿਨ ਦੇ ਐੱਨਆਈਏ ਰਿਮਾਂਡ ’ਤੇ ਭੇਜ ਦਿੱਤਾ, ਜਦਕਿ ਮਨਪ੍ਰੀਤ ਸਿੰਘ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ।
ਰਿਮਾਂਡ ਦੌਰਾਨ ਜਾਂਚ ਏਜੰਸੀ ਵੱਲੋਂ ਮੁਲਜ਼ਮਾਂ ਤੋਂ ਧਮਾਕੇ ਦੀ ਸਾਜ਼ਿਸ਼, ਫੰਡਿੰਗ ਅਤੇ ਇਸ ਦੇ ਮਕਸਦ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਜਾਂਚ ਏਜੰਸੀ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਇਸ ਸਾਜ਼ਿਸ਼ ਵਿੱਚ ਹੋਰ ਕੌਣ-ਕੌਣ ਸ਼ਾਮਲ ਸਨ। ਪੁੱਛਗਿੱਛ ਦੌਰਾਨ ਮਾਮਲੇ ਵਿੱਚ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
1 ਜਨਵਰੀ ਨੂੰ ਹੋਇਆ ਸੀ ਧਮਾਕਾ
ਨਾਲਾਗੜ੍ਹ ਥਾਣੇ ਵਿੱਚ 1 ਜਨਵਰੀ 2026 ਨੂੰ ਜ਼ਬਰਦਸਤ ਆਈਈਡੀ ਧਮਾਕਾ ਹੋਇਆ ਸੀ। ਪਹਿਲਾਂ ਸਥਾਨਕ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਸੀ। ਮਈ 2026 ਵਿੱਚ ਇਸ ਮਾਮਲੇ ਦੀ ਜਾਂਚ ਐੱਨਆਈਏ ਨੂੰ ਸੌਂਪੀ ਗਈ ਸੀ। ਕਰੀਬ ਤਿੰਨ ਮਹੀਨਿਆਂ ਦੀ ਜਾਂਚ ਤੋਂ ਬਾਅਦ ਏਜੰਸੀ ਮੁੱਖ ਮੁਲਜ਼ਮਾਂ ਤੱਕ ਪਹੁੰਚੀ ਹੈ। ਹੁਣ ਜਾਂਚ ਦੌਰਾਨ ਧਮਾਕੇ ਨਾਲ ਜੁੜੀਆਂ ਹੋਰ ਕੜੀਆਂ ਸਾਹਮਣੇ ਆਉਣ ਦੀ ਸੰਭਾਵਨਾ ਹੈ।