ਸਟਾਫ ਰਿਪੋਰਟਰ, ਰੂਪਨਗਰ : ਕਰਮਚਾਰੀ ਦਲ ਪੰਜਾਬ (ਭਗੜਾਣਾ) ਬਲਾਕ ਰੋਪੜ ਦੀ ਮੀਟਿੰਗ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉਪ ਮੰਡਲ ਇੰਜੀਨੀਅਰ ਪ੍ਰਦੂਮਣ ਸਿੰਘ ਨਾਲ ਹੋਈ, ਜਿਸ ਵਿਚ ਸਾਰੀਆਂ ਮੰਗਾਂ ਨੂੰ ਹੱਲ ਕੀਤਾ ਗਿਆ। ਇਸ ਮੀਟਿੰਗ ਵਿਚ ਮੁਰੰਮਤ ਦਾ ਕੰਮ ਪੂਰਾ ਕਰਨ, ਮੈਡੀਕਲ ਬਿੱਲ ਪਾਸ ਕਰਨ, ਸਰਕਾਰ ਤੋਂ ਡੀਏ ਦਾ ਬਕਾਇਆ ਦੇਣ, ਮੁਲਾਜ਼ਮਾਂ ਨੂੰ ਪੱਕਾ ਕਰਨ, ਸਰਕਾਰੀ ਛੁੱਟੀਆਂ ਦੇਣ ਅਤੇ ਹੋਰ ਮੰਗਾਂ ਨੂੰ ਲੈ ਕੇ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੇਲੀ ਨੇ ਕਿਹਾ ਕਿ ਕਰਮਚਾਰੀ ਦਲ ਪੰਜਾਬ ਭਗੜਾਣਾ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਮੰਗਾਂ ਨੂੰ ਹੱਲ ਵੀ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੇਲੀ ਨੇ ਕਿਹਾ ਕਿ ਕਰਮਚਾਰੀ ਦਲ ਪੰਜਾਬ ਭਗੜਾਣਾ ਰਹਿੰਦੀਆਂ ਮੰਗਾਂ ਨੂੰ ਹੱਲ ਕਰਨ ਲਈ ਵੀ ਲਗਾਤਾਰ ਮੀਟਿੰਗਾਂ ਜਾਰੀ ਰੱਖੇਗਾ। ਇਸ ਮੌਕੇ ਬਲਾਕ ਪ੍ਰਧਾਨ ਰੋਪੜ ਮਨਜੀਤ ਸਿੰਘ ਬੁੱਢਾ ਭੌਰਾ, ਜਸਵਿਦਰ ਸਿੰਘ ਬਲਾਕ ਜਨਰਲ ਸਕੱਤਰ ਗੁਰਮੇਲ ਸਿੰਘ, ਕਿਰਪਾਲ ਸਿੰਘ, ਹਰਜੀਤ ਸਿੰਘ, ਭਜਨ ਸਿੰਘ, ਰਾਮ ਸਿੰਘ ਆਦਿ ਮੌਜੂਦ ਸਨ।