ਗੁਰਦੀਪ ਭੱਲੜੀ, ਨੰਗਲ : ਨੰਗਲ ਦੇ ਨਵ ਨਿਯੁਕਤ ਐੱਸਡੀਐੱਮ ਕਿਰਨ ਸ਼ਰਮਾ ਵਲੋਂ ਨੰਗਲ ਦੇ ਐਸਡੀਐੱਮ ਦਾ ਚਾਰਜ ਸੰਭਾਲਣ ਮੌਕੇ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰਰੀਸ਼ਦ ਭਾਖੜਾ ਨੰਗਲ ਵੱਲੋਂ ਫੁੱਲਾਂ ਦੇ ਬੁੱਕੇ ਦੇ ਕੇ ਸਨਮਾਨ ਕੀਤਾ ਗਿਆ ਅਤੇ ਉਨਾਂ੍ਹ ਨੂੰ ਜੀ ਆਇਆ ਕਿਹਾ ਗਿਆ। ਇਸ ਮੌਕੇ ਭਾਰਤ ਵਿਕਾਸ ਪ੍ਰਰੀਸ਼ਦ ਭਾਖੜਾ ਨੰਗਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਅਸੋਕ ਮਨੋਚਾ ਅਤੇ ਡਾਕਟਰ ਅਸ਼ੋਕ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਵਿਕਾਸ ਪ੍ਰਰੀਸ਼ਦ ਭਾਖੜਾ ਨੰਗਲ ਵੱਲੋਂ ਨਵ ਨਿਯੁਕਤ ਐੱਸਡੀਐੱਮ ਕਿਰਨ ਸ਼ਰਮਾ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ। ਉਨਾਂ ਦੱਸਿਆਂ ਕਿ ਭਾਰਤ ਵਿਕਾਸ ਪ੍ਰਰੀਸ਼ਦ ਹਮੇਸ਼ਾਂ ਹੀ ਸਮਾਜ ਸੇਵੀ ਕੰਮਾਂ ਵਿੱਚ ਪ੍ਰਸ਼ਾਸਨ ਨਾਲ ਸਹਿਯੋਗ ਕਰਦੀ ਆਈ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਸਮੇਂ ਦੋਰਾਨ ਵੀ ਭਾਰਤ ਵਿਕਾਸ ਪ੍ਰਰੀਸ਼ਦ ਭਾਖੜਾ ਨੰਗਲ ਵਲੋਂ ਪ੍ਰਸ਼ਾਸ਼ਨ ਨੂੰ ਵੱਡਾ ਸਹਿਯੋਗ ਦਿੱਤਾ ਗਿਆ ਸੀ। ਇਸ ਮੌਕੇ ਭਾਰਤ ਵਿਕਾਸ ਪ੍ਰਰੀਸ਼ਦ ਭਾਖੜਾ ਨੰਗਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਅਸੋਕ ਮਨੋਚਾ, ਡਾਕਟਰ ਅਸ਼ੋਕ ਸ਼ਰਮਾ, ਜ਼ਿਲਾ ਕੈਮਿਸਟ ਐਸੋਸੀਏਸ਼ਨ ਦੇ ਜ਼ਿਲਾ ਪ੍ਰਧਾਨ ਸੁਦਰਸ਼ਨ ਚੌਧਰੀ,ਦਿਨੇਸ਼ ਸ਼ੁਕਲਾ ਵੀ ਹਾਜਰ ਸਨ। ਇਸ ਮੌਕੇ ਐੱਸਡੀਐੱਮ ਕਿਰਨ ਸ਼ਰਮਾ ਨੇ ਕਿਹਾ ਕਿ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਅਤੇ ਲੋਕਾਂ ਦੀ ਮੁਸ਼ਕਿਲਾ ਦਾ ਹੱਲ ਕਰਨ ਨੂੰ ਪਹਿਲ ਦਿੱਤੀ ਜਾਵੇਗੀ। ਇਸ ਤੋ ਇਲਾਵਾ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾ ਤੱਕ ਸਮੇ ਸਿਰ ਪਹੁੰਚਾਇਆ ਜਾਵੇਗਾ। ਇਸ ਲਈ ਵਿਸੇਸ ਮੁਹਿੰਮ ਚਲਾਈ ਜਾਵੇਗੀ। ਉਨਾਂ੍ਹ ਕਿਹਾ ਕਿ ਲੋਕਾਂ ਦੀਆ ਮੁਸਕਿਲਾਂ ਤੇ ਸਮੱਸਿਆਵਾ ਦਾ ਹੱਲ ਸਮੇ ਸਿਰ ਹੋਵੇਗਾ।