ਸਟਾਫ਼ ਰਿਪੋਟਰ, ਰੂਪਨਗਰ : ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫਸਰ-ਕਮ- ਐਸ. ਪੀ. (ਹੈਡਕੁਆਟਰ) ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਰਾਜਪਾਲ ਸਿੰਘ ਦੀ ਅਗਵਾਈ ਜ਼ਿਲ੍ਹਾ ਸਾਂਝ ਕੇਂਦਰ ਦੇ ਸਟਾਫ ਵੱਲੋਂ ਇੱਕ ਨਿਵੇਕਲਾ ਉਪਰਾਲਾ ਕੀਤਾ ਗਿਆ। ਇਸ ਮੌਕੇ 'ਤੇ ਓਲੰਪੀਅਨ ਰਾਜਪਾਲ ਸਿੰਘ ਨੇ ਰੂਪਨਗਰ ਸ਼ਹਿਰ ਦੇ ਚੁਗਿਰਦੇ ਵਿੱਚ ਸਲੱਮ ਖੇਤਰ ਦੇ ਗਰੀਬ ਬੱਚਿਆ ਨਾਲ ਰੱਖੜੀ ਦੇ ਤਿਉਹਾਰ ਦੀ ਖੁਸ਼ੀ ਸਾਂਝੀ ਕੀਤੀ ਗਈ। ਉਨ੍ਹਾਂ ਬੱਚਿਆਂ ਨੂੰ ਮਿਠਾਈ ਅਤੇ ਖਾਣ-ਪੀਣ ਦਾ ਹੋਰ ਸਮਾਨ ਵੰਡਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਰਣਜੀਤ ਸਿੰਘ ਬਡਵਾਲ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ।