ਪਿੰਡ ਕੱਟਾ ’ਚ ਵੱਡੀ ਗਿਣਤੀ ’ਚ ਬਣਾਏ ਸਿਹਤ ਕਾਰਡ
ਮੁੱਖ ਮੰਤਰੀ ਸਿਹਤ ਬੀਮਾ ਸਕੀਮ ਅਧੀਨ ਪਿੰਡ ਕੱਟਾ ’ਚ ਵੱਡੀ ਗਿਣਤੀ ਵਿਚ ਬਣਾਏ ਸਿਹਤ ਕਾਰਡ
Publish Date: Sun, 01 Feb 2026 04:29 PM (IST)
Updated Date: Mon, 02 Feb 2026 04:04 AM (IST)

ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਤਹਿਤ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀਆਂ ਹਦਾਇਤਾਂ ਅਨੁਸਾਰ ਬਲਾਕ ਕੋਆਰਡੀਨੇਟਰ ਬਲਵੀਰ ਚੰਦ ਭੋਲੇਵਾਲ ਦੀ ਅਗਵਾਈ ਹੇਠ ਪਿੰਡ ਕੱਟਾ ਵਿਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਯੋਗ ਪਿੰਡ ਵਾਸੀਆਂ ਦੇ ਸਿਹਤ ਬੀਮਾ ਕਾਰਡ ਤਿਆਰ ਕਰਨਾ ਅਤੇ ਉਨ੍ਹਾਂ ਨੂੰ ਸਕੀਮ ਨਾਲ ਜੁੜੇ ਲਾਭਾਂ ਬਾਰੇ ਜਾਣੂ ਕਰਵਾਉਣਾ ਸੀ। ਕੈਂਪ ਦੌਰਾਨ ਸਵੇਰ ਤੋਂ ਹੀ ਪਿੰਡ ਵਿਚ ਚਹਿਲ ਪਹਿਲ ਦਿਖਾਈ ਦਿੱਤੀ ਅਤੇ ਵੱਡੀ ਗਿਣਤੀ ਵਿਚ ਮਰਦਾਂ, ਔਰਤਾਂ ਅਤੇ ਬਜ਼ੁਰਗਾਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ। ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਟੀਮ ਨੇ ਮੌਕੇ ’ਤੇ ਹੀ ਰਜਿਸਟ੍ਰੇਸ਼ਨ ਦੀ ਕਾਰਵਾਈ ਪੂਰੀ ਕਰ ਕੇ ਯੋਗ ਲਾਭਪਾਤਰੀਆਂ ਦੇ ਸਿਹਤ ਬੀਮਾ ਕਾਰਡ ਤਿਆਰ ਕੀਤੇ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੀ ਇਸ ਲੋਕ ਭਲਾਈ ਸਕੀਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿਚ ਮਹਿੰਗੇ ਇਲਾਜ ਕਾਰਨ ਆਮ ਆਦਮੀ ਲਈ ਸਿਹਤ ਸੇਵਾਵਾਂ ਪ੍ਰਾਪਤ ਕਰਨਾ ਮੁਸ਼ਕਲ ਹੋ ਗਿਆ ਹੈ ਅਤੇ ਅਜਿਹੇ ਵਿੱਚ ਇਹ ਸਿਹਤ ਬੀਮਾ ਸਕੀਮ ਬਹੁਤ ਲਾਭਦਾਇਕ ਸਾਬਤ ਹੋਵੇਗੀ। ਉਨ੍ਹਾਂ ਨੇ ਹਲਕਾ ਵਿਧਾਇਕ ਦਿਨੇਸ਼ ਚੱਢਾ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਾ ਤੇ ਕੈਂਪ ਲਗਾ ਕੇ ਕਾਰਡ ਤਿਆਰ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਪਿੰਡ ਵਾਸੀਆਂ ਨੇ ਉਮੀਦ ਜਤਾਈ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਹਿਤੈਸ਼ੀ ਯੋਜਨਾਵਾਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਜ਼ਮੀਨੀ ਪੱਧਰ ’ਤੇ ਲਾਗੂ ਹੁੰਦੀਆਂ ਰਹਿਣਗੀਆਂ, ਤਾਂ ਜੋ ਹਰ ਲੋੜਵੰਦ ਪਰਿਵਾਰ ਨੂੰ ਸਮੇਂ ਸਿਰ ਇਲਾਜ ਅਤੇ ਸਹਾਇਤਾ ਮਿਲਦੀ ਰਹੇ। ਇਸ ਮੌਕੇ ਪੰਚ ਜਗਤਾਰ ਸਿੰਘ, ਭਾਗ ਸਿੰਘ, ਕੇਵਲ ਰਾਮ, ਸਿੰਦੋਂ ਦੇਵੀ, ਸਾਹਿਲ ਕੁਮਾਰ, ਰਚਨਾ ਦੇਵੀ, ਯੋਗਰਾਜ ਸਿੰਘ, ਪੰਚ ਰਾਮ ਦੁਲਾਰੀ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।