ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ
ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ
Publish Date: Sun, 01 Feb 2026 04:50 PM (IST)
Updated Date: Mon, 02 Feb 2026 04:05 AM (IST)

ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਸੱਤਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਕਾਰ ਸੇਵਾ ਕਿਲ੍ਹਾਂ ਅਨੰਦਗੜ੍ਹ ਸਾਹਿਬ ਅਤੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਦੇ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਬੀਤੀ ਰਾਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ। ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਰਹਿਰਾਸ ਸਾਹਿਬ ਦੇ ਪਾਠ ਤੋਂ ਉਪਰੰਤ ਇਸ ਧਾਰਮਿਕ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਇਸ ਧਾਰਮਿਕ ਸਮਾਗਮ ਵਿਚ ਭਾਈ ਯਸ਼ਕਰਨ ਸਿੰਘ ਹਜੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਜੀ ਸਾਂਤ, ਭਾਈ ਗੁਰਕੀਰਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਸੇਵਕ ਸਿੰਘ ਰੰਗੀਲਾ, ਵੱਲੋਂ ਇਸ ਕੀਰਤਨ ਦਰਬਾਰ ਵਿਚ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ, ਇਸ ਮੌਕੇ ਗਿਆਨੀ ਪ੍ਰਿਤਪਾਲ ਸਿੰਘ ਜੀ ਵੱਲੋਂ ਆਈਆਂ ਸੰਗਤਾਂ ਨੂੰ ਕਥਾ ਵਿਚਾਰਾ ਰਾਹੀਂ ਗੁਰੂ ਸਾਹਿਬ ਦੇ ਜੀਵਨ ਸਬੰਧੀ ਜਾਣਕਾਰੀ ਦਿੱਤੀ ਅਤੇ ਗੁਰੂ ਸਾਹਿਬ ਦੁਆਰਾ ਦਰਸਾਏ ਮਾਰਗ ਉੱਤੇ ਚੱਲਣ ਲਈ ਆਈਆਂ ਸੰਗਤਾਂ ਨੂੰ ਪ੍ਰੇਰਤ ਕੀਤਾ। ਕੀਰਤਨ ਦਰਬਾਰ ਦੇ ਅਖੀਰ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ ਵਾਲਿਆਂ ਵੱਲੋਂ ਕੀਰਤਨ ਕੀਤਾ ਗਿਆ ਇਸ ਮੌਕੇ ਉਨਾਂ ਨੇ ਸੰਗਤਾਂ ਨੂੰ ਆਪਣੇ ਪ੍ਰਵਚਨਾਂ ਨਾਲ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ’ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਅਤਿਸ਼ਬਾਜੀ ਚਲਾਈ ਗਈ। ਇਸ ਸਮਾਗਮ ਦੌਰਾਨ ਸੇਵਾਦਾਰਾਂ ਦੁਆਰਾ ਗੁਰੂ ਕਾ ਲੰਗਰ, ਸੂਪ ਦਾ ਲੰਗਰ, ਦੁੱਧ, ਗਜਰੇਲਾ ਅਤੇ ਚਾਹ ਪਕੌੜਿਆਂ ਦਾ ਲੰਗਰ ਅਟੁੱਟ ਵਰਤਿਆ। ਇਸ ਮੌਕੇ ਗਿਆਨੀ ਜੋਗਿੰਦਰ ਸਿੰਘ ਹੈਡ ਗ੍ਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਹਰਦੇਵ ਸਿੰਘ ਐਡੀਸ਼ਨਲ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਅਮਰਜੀਤ ਸਿੰਘ ਜਿੰਦਵੜੀ ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ, ਬਾਬਾ ਜਸਵਿੰਦਰ ਸਿੰਘ ਮੀਰਪੁਰ, ਭਾਈ ਜਰਨੈਲ ਸਿੰਘ ਹੈੱਡ ਗ੍ਰੰਥੀ, ਸੁਖਦੇਵ ਸਿੰਘ ਰਾਣਾ, ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ, ਬੀਬੀ ਪਰਮਜੀਤ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ,ਐਮ ਸੀ ਅਮਨਪ੍ਰੀਤ ਕੌਰ, ਇੰਦਰਪਾਲ ਸਿੰਘ ਨਰੂਲਾ, ਗੁਰਮੁਖ ਸਿੰਘ ਹੈਪੀ, ਹਰਿ ਸਿਮਰਨ ਸਿੰਘ ਸਿੰਮਾ, ਸੁਰਿੰਦਰ ਸਿੰਘ ਰੋਬੀ, ਐਡਵੋਕੇਟ ਵਰਿੰਦਰ ਬੀਰ ਸਿੰਘ, ਗੁਰਮੀਤ ਸਿੰਘ ਟੀਨਾ, ਠੇਕੇਦਾਰ ਜਗਵੀਰ ਸਿੰਘ, ਤੇਜਵੀਰ ਸਿੰਘ ਜਗੀਰਦਾਰ, ਜਸਦੀਪ ਸਿੰਘ ਗੁੱਗੂ , ਤਜਿੰਦਰ ਸਿੰਘ ਪੱਪੂ,ਐਮ ਸੀ ਬੀਬੀ ਸੁਖਵਿੰਦਰ ਕੌਰ ਆਦਿ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।