ਰੋਟਰੀ ਕਲੱਬ ਵੱਲੋਂ ਵਿਸ਼ਾਲ ਮੈਡੀਕਲ ਜਾਂਚ ਕੈਂਪ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਰੋਟਰੀ ਕਲੱਬ ਵੱਲੋਂ ਵਿਸ਼ਾਲ ਮੈਡੀਕਲ ਜਾਂਚ ਕੈਂਪ ਲਗਾਇਆ
Publish Date: Wed, 18 Nov 2026 04:10 PM (IST)
Updated Date: Wed, 18 Nov 2026 04:12 PM (IST)
311 ਮਰੀਜ਼ਾਂ ਦੀ ਕੀਤੀ ਮੁਫ਼ਤ ਜਾਂਚ, ਮੋਬਾਈਲ ਬਰੈਸਟ ਕੈਂਸਰ ਜਾਂਚ ਵੈਨ ਰਾਹੀਂ ਔਰਤਾਂ ਦਾ ਵੀ ਕੀਤਾ ਚੈੱਕਅੱਪ ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਮੈਕਸ ਮਲਟੀ ਸਪੈਸ਼ਲਿਟੀ ਹਸਪਤਾਲ ਮੋਹਾਲੀ ਦੇ ਸਹਿਯੋਗ ਨਾਲ ਵਿਸ਼ਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਦੌਰਾਨ ਇਲਾਕੇ ਦੇ 311 ਮਰੀਜ਼ਾਂ ਦੀ ਵੱਖ-ਵੱਖ ਬਿਮਾਰੀਆਂ ਸਬੰਧੀ ਜਾਂਚ ਕੀਤੀ ਗਈ ਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਕੈਂਪ ਦਾ ਵਿਸ਼ੇਸ਼ ਆਕਰਸ਼ਣ ਮੋਬਾਈਲ ਬਰੈਸਟ ਕੈਂਸਰ ਜਾਂਚ ਵੈਨ ਰਹੀ, ਜਿਸ ਰਾਹੀਂ ਔਰਤਾਂ ’ਚ ਛਾਤੀ ਦੇ ਕੈਂਸਰ ਦੀ ਮੁੱਢਲੀ ਜਾਂਚ ਕੀਤੀ ਗਈ। ਇਸ ਸਹੂਲਤ ਦਾ ਲਾਭ ਲੈਣ ਲਈ ਵੱਡੀ ਗਿਣਤੀ ’ਚ ਔਰਤਾਂ ਪਹੁੰਚੀਆਂ। ਕੈਂਪ ਦੌਰਾਨ ਦਿਲ, ਛਾਤੀ, ਫੇਫੜਿਆਂ, ਕੰਨ, ਨੱਕ, ਗਲਾ, ਦੰਦਾਂ, ਚਮੜੀ, ਇਸਤਰੀ ਰੋਗਾਂ ਤੇ ਹੱਡੀਆਂ ਦੇ ਮਾਹਿਰ ਡਾਕਟਰਾਂ ਤੋਂ ਇਲਾਵਾ ਜਨਰਲ ਮੈਡੀਸਨ ਦੇ ਮਾਹਿਰਾਂ ਨੇ ਮਰੀਜ਼ਾਂ ਦੀ ਜਾਂਚ ਕੀਤੀ। ਇਸ ਮੌਕੇ ਸ਼ੂਗਰ, ਹੀਮੋਗਲੋਬਿਨ, ਬਲੱਡ ਪ੍ਰੈਸ਼ਰ, ਬਲੱਡ ਗਰੁੱਪ ਤੇ ਵਜ਼ਨ ਦੀ ਜਾਂਚ ਵੀ ਮੁਫ਼ਤ ਕੀਤੀ ਗਈ। ਇਸ ਤੋਂ ਇਲਾਵਾ ਹੱਡੀਆਂ ਦੀ ਮਜ਼ਬੂਤੀ ਤੇ ਫੇਫੜਿਆਂ ਦੀ ਕਾਰਜ ਸਮਰੱਥਾ ਦਾ ਪਤਾ ਲਗਾਉਣ ਲਈ ਡੀਐੱਮਡੀ ਤੇ ਸਪਾਇਰੋਮੈਟਰੀ ਟੈਸਟ ਵੀ ਕੀਤੇ ਗਏ। ਕੈਂਪ ਦਾ ਉਦਘਾਟਨ ਪੀਡੀਜੀ. ਡਾਕਟਰ ਆਰ.ਐੱਸ. ਪਰਮਾਰ, ਪੀਡੀਜੀ. ਡਾਕਟਰ ਚੇਤਨ ਅਗਰਵਾਲ ਤੇ ਡਾਕਟਰ ਬੀ.ਪੀ.ਐੱਸ. ਪਰਮਾਰ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਕੈਂਪ ਦੇ ਚੇਅਰਪਰਸਨ ਪੀ.ਪੀ. ਡਾਕਟਰ ਭੀਮ ਸੈਨ ਨੇ ਸਮੁੱਚੇ ਪ੍ਰਬੰਧਾਂ ਦੀ ਅਗਵਾਈ ਕਰਦਿਆਂ ਮਰੀਜ਼ਾਂ ਦੀ ਜਾਂਚ ਪ੍ਰਕਿਰਿਆ ’ਚ ਨਿੱਜੀ ਤੌਰ ’ਤੇ ਦਿਲਚਸਪੀ ਲਈ। ਇਸ ਮੌਕੇ ਪਰਮਾਰ ਹਸਪਤਾਲ, ਚੌਧਰੀ ਹਸਪਤਾਲ ਤੇ ਮਾਈਕਰੋ ਡਾਇਗਨੋਸਟਿਕ ਦੇ ਮਾਹਿਰਾਂ ਵੱਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਕੈਂਪ ਨੂੰ ਸਫ਼ਲ ਬਣਾਉਣ ਵਿਚ ਰੋਟਰੀ ਕਲੱਬ ਦੇ ਸਮੂਹ ਮੈਂਬਰਾਂ, ਕਾਲਜ ਦੇ ਸਮੁੱਚੇ ਸਟਾਫ਼ ਤੇ ਵਿਦਿਆਰਥੀਆਂ ਨੇ ਅਹਿਮ ਭੂਮਿਕਾ ਨਿਭਾਈ। ਇਸ ਦੌਰਾਨ ਐੱਨਐੱਸਐੱਸ., ਐੱਨਸੀਸੀ. ਤੇ ਰੈੱਡ ਰਿਬਨ ਕਲੱਬ ਦੇ ਵਲੰਟੀਅਰਾਂ ਨੇ ਵੀ ਮਰੀਜ਼ਾਂ ਦੀ ਸਹਾਇਤਾ ਤੇ ਪ੍ਰਬੰਧਕੀ ਕਾਰਜਾਂ ਵਿਚ ਸਰਗਰਮ ਯੋਗਦਾਨ ਪਾਇਆ।