- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੀ ਸਥਿਤੀ ਵਿੱਚ ਉਹ ਨਗਰ ਕੌਂਸਲ ਪ੍ਰਧਾਨ, ਸਮੂਹ ਐਮ.ਸੀ. (ਕੌਂਸਲਰਾਂ) ਅਤੇ ਸਥਾਨਕ ਵਿਧਾਇਕ ਦੇ ਘਰਾਂ ਦੇ ਅੱਗੇ ਕੂੜਾ ਸੁੱਟਣ ਲਈ ਮਜ਼ਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

ਲਖਵੀਰ ਖਾਬੜਾ, ਰੂਪਨਗਰ: ਸਫ਼ਾਈ ਸੇਵਕ ਯੂਨੀਅਨ ਰੂਪਨਗਰ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦਾ ਰੋਸ ਪ੍ਰਦਰਸ਼ਨ ਜਾਰੀ ਰਿਹਾ। ਨਗਰ ਕੌਂਸਲ ਪ੍ਰਧਾਨ ਅਤੇ ਅਧਿਕਾਰੀਆਂ ਵੱਲੋਂ ਹੜਤਾਲ ਦੌਰਾਨ ਸਿਵਲ ਹਸਪਤਾਲ ਨੇੜਿਓਂ ਕੂੜਾ ਚੁਕਵਾਉਣ ਦੀ ਕੀਤੀ ਗਈ ਕਾਰਵਾਈ ਤੋਂ ਭੜਕੇ ਸਫ਼ਾਈ ਕਰਮਚਾਰੀਆਂ ਨੇ ਪੁਲ ਬਾਜ਼ਾਰ ਵਿਖੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਨਗਰ ਕੌਂਸਲ ਪ੍ਰਧਾਨ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਰ ਕੀਤਾ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਜੇ ਕੁਮਾਰ ਨੇ ਦੋਸ਼ ਲਾਇਆ ਕਿ ਨਗਰ ਕੌਂਸਲ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਅਤੇ ਕਾਰਜ ਸਾਧਕ ਅਫ਼ਸਰ (EO) ਜ਼ਿਲ੍ਹਾ ਪ੍ਰਸ਼ਾਸਨ ਦੇ ਇਸ਼ਾਰੇ 'ਤੇ ਉਨ੍ਹਾਂ ਦੀ ਹੜਤਾਲ ਨੂੰ ਅਸਫ਼ਲ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚੋਂ ਕੂੜਾ ਚੁਕਵਾਉਣ ਦੀ ਕਾਰਵਾਈ ਕੀਤੀ ਗਈ ਸੀ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੀ ਸਥਿਤੀ ਵਿੱਚ ਉਹ ਨਗਰ ਕੌਂਸਲ ਪ੍ਰਧਾਨ, ਸਮੂਹ ਐਮ.ਸੀ. (ਕੌਂਸਲਰਾਂ) ਅਤੇ ਸਥਾਨਕ ਵਿਧਾਇਕ ਦੇ ਘਰਾਂ ਦੇ ਅੱਗੇ ਕੂੜਾ ਸੁੱਟਣ ਲਈ ਮਜ਼ਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।