ਮਾਤਾ ਮਹਿੰਦਰ ਕੌਰ ਨਮਿੱਤ ਅੰਤਿਮ ਅਰਦਾਸ, ਸ਼ਰਧਾਂਲੀਆਂ ਭੇਟ
ਹਰਮੇਸ਼ ਸਿੰਘ ਦੀ ਮਾਤਾ ਮਹਿੰਦਰ ਕੌਰ, ਦੀ ਅੰਤਿਮ ਅਰਦਾਸ ਵਿਚ ਸੰਦੋਆ ਨੇ ਕੀਤੀ ਸ਼ਿਰਕਤ
Publish Date: Sun, 04 Jan 2026 05:15 PM (IST)
Updated Date: Mon, 05 Jan 2026 04:06 AM (IST)

ਪਵਨ ਕੁਮਾਰ, ਪੰਜਾਬੀ ਜਾਗਰਣ, ਨੂਰਪੁਰ ਬੇਦੀ : ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਹਲਕੇ ਦੇ ਪਿੰਡ ਗੋਚਰ ਵਿਖੇ ਹਰਮੇਸ਼ ਸਿੰਘ ਦੀ ਮਾਤਾ ਮਹਿੰਦਰ ਕੌਰ, ਜੋ ਕਿ ਪਿਛਲੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਸਦੀਵੀ ਵਿਛੋੜਾ ਦੇ ਗਏ ਸਨ, ਦੀ ਅੰਤਿਮ ਅਰਦਾਸ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨਾਲ਼ ਦੁੱਖ ਸਾਂਝਾ ਕਰਦਿਆਂ ਪ੍ਰਭੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਸ ਘਾਟ ਨੂੰ ਸਹਿਣ ਦੀ ਸ਼ਕਤੀ ਪ੍ਰਦਾਨ ਕਰੇ। ਇਸ ਉਪਰੰਤ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਕਾਹਨਪੁਰ ਖੂਹੀ ਪਿੰਡ ਪਹੁੰਚੇ, ਜਿੱਥੇ ਉਨ੍ਹਾਂ ਨੇ ਸਮਾਜ ਸੇਵੀ ਹਰਪਾਲ ਸਿੰਘ ਪਾਲੀ ਦੇ ਪਿਤਾ ਸਤਨਾਮ ਸਿੰਘ, ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਪਰਿਵਾਰ ਨੂੰ ਪਏ ਅਸਹਿ ਘਾਟੇ ’ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹਨ। ਇਸ ਮੌਕੇ ਸੰਦੋਆ ਨੇ ਕਿਹਾ ਕਿ ਸਮਾਜ ਵਿਚ ਬਜ਼ੁਰਗ ਸਾਡੀ ਧਰੋਹਰ ਹੁੰਦੇ ਹਨ। ਉਨ੍ਹਾਂ ਦਾ ਤਜਰਬਾ, ਸਿਆਣਪ ਅਤੇ ਜੀਵਨ ਮੁੱਲ ਨੌਜਵਾਨ ਪੀੜ੍ਹੀ ਲਈ ਰਾਹ ਦਰਸਾਉਂਦੇ ਹਨ। ਬਜ਼ੁਰਗ ਸਿਰਫ਼ ਪਰਿਵਾਰ ਦੀ ਨੀਂਹ ਨਹੀਂ ਹੁੰਦੇ, ਸਗੋਂ ਸਮਾਜ ਦੀ ਮਜ਼ਬੂਤੀ ਦਾ ਆਧਾਰ ਵੀ ਹੁੰਦੇ ਹਨ। ਉਨ੍ਹਾਂ ਦੇ ਸਾਏ ਤੋਂ ਵਾਂਝਾ ਹੋਣਾ ਪਰਿਵਾਰ ਲਈ ਅਜਿਹੀ ਘਾਟ ਹੁੰਦੀ ਹੈ, ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਸੰਦੋਆ ਨੇ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਬਜ਼ੁਰਗਾਂ ਦੀ ਕਦਰ ਕਰੀਏ, ਉਨ੍ਹਾਂ ਦੇ ਤਜਰਬੇ ਤੋਂ ਸਿੱਖੀਏ ਤੇ ਉਨ੍ਹਾਂ ਦੀ ਸੇਵਾ ਨੂੰ ਆਪਣਾ ਫ਼ਰਜ਼ ਸਮਝੀਏ। ਇਹੀ ਸਾਡੇ ਸੰਸਕਾਰਾਂ ਅਤੇ ਸੱਭਿਆਚਾਰ ਦੀ ਅਸਲ ਪਹਿਚਾਣ ਹੈ।