- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵੱਧ ਚੜ੍ਹ ਕੇ ਸ਼ਾਮਲ ਹੋਵੇ ਸੰਗਤ-ਮਨਪ੍ਰੀਤ ਘਈ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਰੂਪਨਗਰ ਵਿਖੇ ਐਡਵੋਕੇਟ ਮਨਪ੍ਰੀਤ ਕੌਰ ਘਈ ਮੈਂਬਰ ਜ਼ਿਲ੍ਹਾ ਲਿਖਾਰੀ ਸਭਾ ਰੂਪਨਗਰ ਨੇ ਅਵਤਾਰ ਸਿੰਘ ਕਰੀਮਪੁਰੀ ਸਾਬਕਾ ਮੈਂਬਰ ਰਾਜ ਸਭਾ ਤੇ ਪ੍ਰਧਾਨ ਬਸਪਾ ਪੰਜਾਬ ਦਾ 13 ਸਤੰਬਰ ਨੂੰ ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਮੌਕੇ ‘‘ਪੰਜਾਬ ਸੰਭਾਲੋ ਮੁਹਿੰਮ’’ ਤਹਿਤ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਹੋਣ ਜਾ ਰਹੇ ਵਿਸ਼ੇਸ਼ ਧਾਰਮਿਕ ਸਮਾਗਮ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ) ਨੂੰ ਇਤਿਹਾਸਕਾਰਾਂ ਨੇ ਸ਼੍ਰੋਮਣੀ ਜਰਨੈਲ ਦਾ ਦਰਜਾ ਦਿੱਤਾ ਕਿਉਂਕਿ ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸੀਸ ਚਾਂਦਨੀ ਚੌਕ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਿਆਂਦਾ ਸੀ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਨੂੰ ਰੰਘਰੇਟਾ ਗੁਰੂ ਕਾ ਬੇਟਾ ਦਾ ਖਿਤਾਬ ਦਿੱਤਾ ਸੀ ਤੇ 13 ਅਪ੍ਰੈਲ, 1699 ਵਿਸਾਖੀ ਵਾਲੇ ਦਿਨ ਭਾਈ ਜੈਤਾ ਜੀ ਨੂੰ ਵੀ ਅੰਮ੍ਰਿਤ ਛਕਾ ਕੇ ਗੁਰੂ ਵਾਲੇ ਬਣਾਇਆ ਤੇ ਬਾਬਾ ਜੀਵਨ ਸਿੰਘ ਦਾ ਨਾਮ ਦਿੱਤਾ ਸੀ। ਉਨ੍ਹਾਂ ਕਿਹਾ ਕਿ ਭਾਈ ਜੈਤਾ ਜੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਰੀਆਂ ਜੰਗਾਂ ਸਾਥ ਦਿੱਤਾ ਤੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਆਪਣੇ ਪਰਿਵਾਰ ਸਮੇਤ ਖੁਦ ਸ੍ਰੀ ਚਮਕੌਰ ਸਾਹਿਬ ਜੰਗ ’ਚ ਖੁਦ ਵੀ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਸਮੂਹ ਸੰਗਤ ਨੂੰ ਕਿ 13 ਸਤੰਬਰ ਨੂੰ ਜੋ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਦੇ ਮੌਕੇ ਕਰਵਾਏ ਜਾ ਰਹੇ ਸਮਾਗਮ ’ਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।