ਸ਼ਹੀਦੀ ਸ਼ਤਾਬਦੀ ਮੌਕੇ ਅਨੰਦਪੁਰ ਸਾਹਿਬ ਹਾਜ਼ਰੀ ਭਰਨ ਸੰਗਤਾਂ, ਜਥੇਦਾਰ ਗੜਗੱਜ ਨੇ ਸੰਗਤ ਨੂੰ ਕੀਤੀ ਅਪੀਲ
ਸਮੁੱਚੇ ਖ਼ਾਲਸਾ ਪੰਥ ਨੂੰ ਸੁਨੇਹਾ ਦਿੰਦਿਆਂ ਸਿੰਘ ਸਾਹਿਬ ਨੇ ਕਿਹਾ ਕਿ 23 ਤੋਂ 29 ਨਵੰਬਰ ਤੱਕ ਹੋਣ ਵਾਲੇ ਇਹ ਸ਼ਹੀਦੀ ਸਮਾਗਮ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬੇਮਿਸਾਲ ਬਲਿਦਾਨ ਨੂੰ ਯਾਦ ਕਰਨ ਲਈ ਇਤਿਹਾਸਕ ਮਹੱਤਤਾ ਰੱਖਦੇ ਹਨ, ਇਸ ਲਈ ਸੰਗਤਾਂ ਵੱਡੀ ਗਿਣਤੀ ਵਿੱਚ ਪਹੁੰਚ ਕੇ ਹਾਜ਼ਰੀ ਜ਼ਰੂਰ ਭਰਨ।
Publish Date: Fri, 21 Nov 2025 01:53 PM (IST)
Updated Date: Fri, 21 Nov 2025 02:08 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਤਿੰਨ ਅਨਿੰਨ ਸਿੱਖ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿੱਚ 23 ਨਵੰਬਰ ਤੋਂ 29 ਨਵੰਬਰ ਤੱਕ ਇਤਹਾਸਕ ਪੱਧਰ ’ਤੇ ਸ਼ਹੀਦੀ ਸਮਾਗਮ ਕਰਵਾਏ ਜਾਣੇ ਹਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਹੈ ਕਿ ਪਰਿਵਾਰਾਂ ਸਮੇਤ ਸ਼ਹੀਦਾਂ ਦੇ ਇਸ ਮਹਾਨ ਪੱਖ ਨੂੰ ਯਾਦ ਕਰਨ ਲਈ ਹਾਜ਼ਰੀ ਭਰਨ।
ਅੱਜ ਗੁਰਦੁਆਰਾ ਸ਼ਹੀਦੀ ਬਾਗ਼, ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਬਾ ਨਰਿੰਦਰ ਸਿੰਘ ਸ੍ਰੀ ਹਜ਼ੂਰ ਸਾਹਿਬ ਵਾਲਿਆਂ ਅਤੇ ਹੋਰ ਮਹਾਂਪੁਰਖਾਂ ਵੱਲੋਂ ਅਰਦਾਸ ਕਰਕੇ ਗੁਰੂ ਦਾ ਲੰਗਰ ਸ਼ੁਰੂ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਅਤੇ ਹੋਰ ਸੰਗਤਾਂ ਵੀ ਹਾਜ਼ਰ ਰਹੀਆਂ।