ਨਜਾਇਜ਼ ਮਾਈਨਿੰਗ ਸਬੰਧੀ ਮੰਤਰੀ ਬੈਂਸ ਨੂੰ ਦਿੱਤਾ ਮੰਗ ਪੱਤਰ
ਨਜਾਇਜ਼ ਮਾਈਨਿੰਗ ਸਬੰਧੀ ਸੰਘਰਸ਼ ਕਮੇਟੀ ਵੱਲੋਂ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮੰਗ ਪੱਤਰ ਸੌਂਪਿਆ
Publish Date: Sun, 11 Jan 2026 06:44 PM (IST)
Updated Date: Mon, 12 Jan 2026 04:13 AM (IST)

ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਇਲਾਕਾ ਸੰਘਰਸ਼ ਕਮੇਟੀ ਵੱਲੋਂ ਨਜਾਇਜ਼ ਮਾਈਨਿੰਗ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ, ਜਸਵੀਰ ਟਿੱਕਾ, ਰਘਵੀਰ ਸਿੰਘ ਅਤੇ ਬਲਵੀਰ ਸਿੰਘ ਸ਼ਾਹਪੁਰ ਸਮੇਤ ਸੰਘਰਸ਼ ਕਮੇਟੀ ਦੇ ਨੁਮਾਇੰਦੇ ਹਾਜ਼ਰ ਸਨ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਬਲਬੀਰ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਬੀਤੇ ਦਿਨੀ ਸੰਘਰਸ਼ ਕਮੇਟੀ ਵੱਲੋਂ ਬਲਵੀਰ ਸਿੰਘ ਸ਼ਾਹਪੁਰ ਸੁਰਜੀਤ ਸਿੰਘ ਢੇਰ, ਐਡਵੋਕੇਟ ਵਿਸ਼ਾਲ ਸੈਣੀ ਨੂੰ ਸੰਘਰਸ਼ ਕਮੇਟੀ ਵਿਚ ਮੈਂਬਰ ਚੁਣਿਆ ਗਿਆ ਸੀ ਅਤੇ ਅੱਜ ਹਲਕੇ ਦੇ ਵਿਧਾਇਕ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮਿਲਣ ਦਾ ਟਾਈਮ ਲਿਆ ਗਿਆ ਸੀ ਉਹਨਾਂ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਗ ਪੱਤਰ ਪ੍ਰਾਪਤ ਕਰ ਲਿਆ ਹੈ। ਇਸ ਦੌਰਾਨ ਬਲਵੀਰ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਹਰਜੋਤ ਸਿੰਘ ਬੈਂਸ ਵੱਲੋਂ ਪਹਿਲਾਂ ਮੈਨੂੰ ਮਿਲਣ ਤੋਂ ਇਨਕਾਰੀ ਕਰ ਦਿੱਤੀ ਸੀ, ਪਰ ਬਾਅਦ ਵਿਚ ਇੱਕ ਘੰਟੇ ਬਾਅਦ ਮਿਲਣ ਦਾ ਸਮਾਂ ਦਿੱਤਾ ਗਿਆ। ਬਲਬੀਰ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਇਲਾਕੇ ਵਿਚ ਹੋ ਰਹੀ ਨਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਬੰਦ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਐਨ,ਜੀ,ਟੀ ਦੀਆਂ ਸਾਫ ਹਦਾਇਤਾਂ ਹਨ ਕਿ ਕਿੰਨੀ ਡੂੰਗੀ ਮਾਈਨਿੰਗ, ਅਤੇ ਕਿੱਥੇ ਕਿੱਥੇ ਕੀਤੀ ਜਾ ਸਕਦੀ ਹੈ ਪਰ ਇਲਾਕੇ ਵਿਚ ਐਨ,ਜੀ,ਟੀ ਦੀਆਂ ਹਦਾਇਤਾਂ ਨੂੰ ਛਿੱਕੇ ਟੰਗ ਕੇ ਮਾਈਨਿੰਗ ਮਾਫੀਆ ਵੱਲੋਂ ਬੇ ਰੋਕ ਟੋਕ 300,400 ਫੁੱਟ ਡੂੰਘੇ ਟੋਏ ਪਾਏ ਜਾ ਰਹੇ ਹਨ। ਜਿਸ ਨਾਲ ਦਰਿਆਵਾਂ ਦੇ ਬਹਾਅ ਵੀ ਬਦਲ ਗਏ ਹਨ ਅਤੇ ਧਰਤੀ ਦਾ ਪਾਣੀ ਵੀ ਹੇਠਾਂ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਲਾਕੇ ਵਿਚ ਹੋ ਰਹੀ ਨਜਾਇਜ਼ ਮਾਈਨਿੰਗ ਤੋਂ ਇਲਾਕਾ ਚਿੰਤਤ ਹੈ ਤੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਨੂੰ ਨਜਾਇਜ਼ ਮਾਈਨਿੰਗ ਰੋਕਣੀ ਚਾਹੀਦੀ ਹੈ, ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਬੇਲਿਆਂ ਦੇ ਲੋਕਾਂ ਨੂੰ ਇਸ ਦਾ ਖਾਮਿਆਜਾ ਭੁਗਤਣਾ ਪਵੇਗਾ।