- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿਛਲੇ ਕਈ ਦਿਨਾਂ ਤੋਂ ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਗਏ ਸਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕੂੜੇ ਕਾਰਨ ਜਿੱਥੇ ਬਦਬੂ ਫੈਲ ਰਹੀ ਸੀ, ਉੱਥੇ ਹੀ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਸੀ। ਸ਼ਹਿਰ ਵਾਸੀ ਲੰਬੇ ਸਮੇਂ ਤੋਂ ਕੂੜੇ ਦੇ ਢੇਰਾਂ ਨੂੰ ਚੁਕਵਾਉਣ ਦੀ ਉਡੀਕ ਕਰ ਰਹੇ ਸਨ।

ਸੁਰਿੰਦਰ ਸਿੰਘ ਸੋਨੀ ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ। ਸਮੁੱਚੇ ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਖ਼ਤਮ ਹੋਣ ਉਪਰੰਤ ਹੁਣ ਸ਼ਹਿਰਾਂ ਵਿੱਚ ਲੱਗੇ ਕੂੜੇ ਦੇ ਢੇਰਾਂ ਨੂੰ ਹਟਾਉਣ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਤਹਿਤ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਅੱਜ ਸਵੇਰ ਤੋਂ ਹੀ ਸਫਾਈ ਕਰਮਚਾਰੀਆਂ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੱਗੇ ਕੂੜੇ ਦੇ ਢੇਰਾਂ ਨੂੰ ਹਟਾਉਣ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤਾ ਗਿਆ।
ਪਿਛਲੇ ਕਈ ਦਿਨਾਂ ਤੋਂ ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਗਏ ਸਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕੂੜੇ ਕਾਰਨ ਜਿੱਥੇ ਬਦਬੂ ਫੈਲ ਰਹੀ ਸੀ, ਉੱਥੇ ਹੀ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਸੀ। ਸ਼ਹਿਰ ਵਾਸੀ ਲੰਬੇ ਸਮੇਂ ਤੋਂ ਕੂੜੇ ਦੇ ਢੇਰਾਂ ਨੂੰ ਚੁਕਵਾਉਣ ਦੀ ਉਡੀਕ ਕਰ ਰਹੇ ਸਨ।
ਹੜਤਾਲ ਖ਼ਤਮ ਹੋਣ ਤੋਂ ਬਾਅਦ ਨਗਰ ਕੌਂਸਲ ਵੱਲੋਂ ਸਫਾਈ ਵਿਵਸਥਾ ਨੂੰ ਮੁੜ ਪਟੜੀ ’ਤੇ ਲਿਆਉਣ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਨਗਰ ਕੌਂਸਲ ਵੱਲੋਂ ਆਪਣੀ ਪੋਕ ਲਾਈਨ ਮਸ਼ੀਨ ਅਤੇ ਟਰੈਕਟਰਾਂ ਦੀ ਮਦਦ ਨਾਲ ਵੱਖ-ਵੱਖ ਥਾਵਾਂ ’ਤੇ ਇਕੱਠੇ ਹੋਏ ਕੂੜੇ ਦੇ ਢੇਰਾਂ ਨੂੰ ਚੁੱਕ ਕੇ ਸ਼ਹਿਰ ਤੋਂ ਬਾਹਰ ਲਿਜਾਇਆ ਜਾ ਰਿਹਾ ਹੈ। ਸਫਾਈ ਕਰਮਚਾਰੀ ਵੀ ਇਸ ਕੰਮ ਵਿੱਚ ਪੂਰੀ ਤਨਦੇਹੀ ਨਾਲ ਜੁਟੇ ਹੋਏ ਹਨ।
ਕੂੜੇ ਦੇ ਢੇਰ ਹਟਣ ਨਾਲ ਸ਼ਹਿਰ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ। ਲੋਕਾਂ ਨੇ ਆਸ ਪ੍ਰਗਟਾਈ ਕਿ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਅੱਗੇ ਤੋਂ ਵੀ ਨਿਰੰਤਰ ਬਣਾਈ ਰੱਖਿਆ ਜਾਵੇਗਾ, ਤਾਂ ਜੋ ਮੁੜ ਅਜਿਹੀ ਸਥਿਤੀ ਪੈਦਾ ਨਾ ਹੋਵੇ।