ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 1 ਲੱਖ, 8 ਹਜ਼ਾਰ ਦੇ ਵਜੀਫੇ ਵੰਡੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 1 ਲੱਖ, 8 ਹਜ਼ਾਰ ਰੁਪਏ ਦੇ ਵਜੀਫੇ ਵੰਡੇ
Publish Date: Thu, 27 Aug 2026 04:19 PM (IST)
Updated Date: Thu, 27 Aug 2026 04:22 PM (IST)
ਗੁਰਮੁੱਖ ਸਿੰਘ ਸਲਾਹਪੁਰੀ,ਪੰਜਾਬੀ ਜਾਗਰਣ ਬੇਲਾ/ ਬਹਿਰਾਮਪੁਰ : ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਸੈਸ਼ਨ 2025-26 ਦੌਰਾਨ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਐੱਸਜੀਪੀਸੀ ਵੱਲੋਂ ਦਿੱਤੇ ਗਏ ਵਜ਼ੀਫੇ ਤਕਸੀਮ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਨੂੰ 1 ਲੱਖ 8 ਹਜ਼ਾਰ ਰੁਪਏ ਦੇ ਵਜ਼ੀਫੇ ਪ੍ਰਦਾਨ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਦੱਸਿਆ ਕਿ ਵਜੀਫੇ ਵੰਡਣ ਦੀ ਰਸਮ ਐੱਸਜੀਪੀਸੀ ਮੈਂਬਰ ਜੱਥੇਦਾਰ ਪਰਮਜੀਤ ਸਿੰਘ ਲੱਖੇਵਾਲ, ਮੈਨੇਜਰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸੁਰਮੁੱਖ ਸਿੰਘ, ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਜਗੀਰ ਸਿੰਘ, ਮੈਨੇਜਰ ਨੱਥਾ ਸਿੰਘ ਅਤੇ ਰਣਜੋਧ ਸਿੰਘ ਜੰਡ ਸਾਹਿਬ ਵੱਲੋਂ ਨਿਭਾਈ ਗਈ। ਉਨ੍ਹਾਂ ਦੱਸਿਆ ਕਿ ਇਹ ਵਜ਼ੀਫੇ ਹਰ ਸਾਲ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿਚ ਉਤਸਾਹਿਤ ਕਰਨ ਅਤੇ ਉਨ੍ਹਾਂ ਨੂੰ ਸਿੱਖੀ ਨਾਲ ਜੋੜਨ ਦੇ ਉਦੇਸ਼ ਨਾਲ ਪ੍ਰਦਾਨ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੇ 16 ਵਿਦਿਆਰਥੀਆਂ ਨੂੰ ਪਹਿਲੇ ਦਰਜੇ ਵਿਚ 4000-4000 ਅਤੇ 8 ਵਿਦਿਆਰਥੀਆਂ ਨੂੰ ਦੂਜੇ ਦਰਜੇ ਤਹਿਤ 5500-5500 ਰੁਪਏ ਦੇ ਵਜ਼ੀਫੇ ਦਿੱਤੇ ਗਏ। ਇਸ ਮੌਕੇ ਉਨ੍ਹਾਂ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਬੀਬੀ ਸਤਵੰਤ ਕੌਰ ਵੱਲੋਂ ਵਿਦਿਆਰਥੀਆਂ ਦੀ ਭਲਾਈ ਅਤੇ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ। ਇਸ ਮੌਕੇ ਡੀਪੀਈ ਜਸਵੰਤ ਸਿੰਘ ਸਮੂਹ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਨਾਲ ਸਿੱਖੀ ਸਿਧਾਂਤਾਂ ਅਤੇ ਧਾਰਮਿਕ ਜੀਵਨ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਸਮੂਹ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।