ਪੰਜਾਬ ਦੇ ਇਸ ਜ਼ਿਲ੍ਹੇ 'ਚ 3 ਦਿਨ ਬੰਦ ਰਹਿਣਗੇ ਸਕੂਲ, ਛੁੱਟੀ ਦੇ ਐਲਾਨ ਦਾ ਬੋਰਡ ਪ੍ਰੀਖਿਆਵਾਂ 'ਤੇ ਕੀ ਹੋਵੇਗਾ ਅਸਰ, ਜਾਣੋ
ਇਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਪ੍ਰਾਇਮਰੀ) ਰੂਪਨਗਰ ਅਤੇ ਕੀਰਤਪੁਰ ਸਾਹਿਬ ਬਲਾਕਾਂ ਵਿੱਚ ਪੈਂਦੇ ਸਾਰੇ ਵਿਦਿਅਕ ਅਦਾਰੇ ਸਰਕਾਰੀ/ਪ੍ਰਾਈਵੇਟ ਵਿੱਚ 02 ਮਾਰਚ ਤੋਂ 04 ਮਾਰਚਤੱਕ ਛੁੱਟੀ ਕੀਤੀ ਜਾਂਦੀ ਹੈ। ਇਹ ਹੁਕਮ ਉਨ੍ਹਾਂ ਸਕੂਲਾਂ ‘ਤੇ ਲਾਗੂ ਨਹੀਂ ਹੋਵੇਗਾ, ਜਿਨ੍ਹਾਂ ਸਕੂਲਾਂ ਵਿੱਚ 02-03-2026 ਤੋਂ 04-03-2026 ਤੱਕ ਬੋਰਡ ਦੀ ਪ੍ਰੀਖਿਆ ਦਾ ਇਮਤਿਹਾਨ ਹੋਵੇਗਾ।
Publish Date: Mon, 02 Mar 2026 04:20 PM (IST)
Updated Date: Mon, 02 Mar 2026 04:23 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਆਪਣੇ ਦਫਤਰ ਦੇ ਪੱਤਰ ਨੰ: 2525-31 ਮਿਤੀ 1-3-2026 ਰਾਹੀ ਹੁਕਮ ਜਾਰੀ ਕੀਤੇ ਹਨ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲਾ ਮਹੱਲਾ ਤਿਉਹਾਰ 02 ਮਾਰਚ ਤੋਂ 04ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਹੋਲਾ ਮਹੱਲਾ ਦੌਰਾਨ ਲੱਖਾਂ ਦੀ ਤਾਦਾਦ ਵਿਚ ਦੇਸ਼-ਵਿਦੇਸ਼ ਤੋਂ ਸੰਗਤਾਂ ਪਵਿੱਤਰ ਭਾਵਨਾਵਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੀਆਂ ਹਨ। ਇਸ ਤਰ੍ਹਾਂ ਸੰਗਤਾਂ ਦੀ ਵੱਡੀ ਭੀੜ ਤੇ ਆਮ ਜਨਤਾ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੇ ਬੱਚਿਆਂ ਨੂੰ ਸਕੂਲ ਆਉਣ-ਜਾਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।