
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਕਾਰਪਿਓ ਨੇ ਮਾਰੀ ਐਕਟਿਵਾ ਨੂੰ ਟੱਕਰ, ਦੋ ਜ਼ਖਮੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਰੂਪਨਗਰ ਵਿਖੇ ਉਤਸਵ ਪੈਲੇਸ ਦੇ ਮੋੜ ਦੇ ਨਜ਼ਦੀਕ ਇੱਕ ਕਾਲੇ ਰੰਗ ਦੀ ਸਕਾਰਪਿਓ ਗੱਡੀ ਨੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਐਕਟਿਵਾ ਚਾਲਕ ਤੇ ਉਸਦਾ ਸਾਥੀ ਗੰਭੀਰ ਜ਼ਖਮੀ ਹੋ ਗਏ ਜੋ ਕਿ ਸਿਵਲ ਹਸਪਤਾਲ ਰੂਪਨਗਰ ਵਿਖੇ ਜੇਰੇ ਇਲਾਜ ਹਨ। ਜ਼ਖਮੀਆਂ ਦੀ ਪਹਿਚਾਣ ਅਮਰਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਗੁਰਬਖਸ਼ ਕਲੌਨੀ ਅਤੇ ਇੰਦਰਪ੍ਰੀਤ ਸਿੰਘ ਪੁੱਤਰ ਨਰਿੰਦਰਪਾਲ ਸਿੰਘ ਵਾਸੀ ਮਲਹੋਤਰਾ ਕਲੌਨੀ ਵਜੋਂ ਹੋਈ ਹੈ। ਸਿਵਲ ਹਸਪਤਾਲ ਰੂਪਨਗਰ ਵਿਖੇ ਜੇਰੇ ਇਲਾਜ ਅਮਰਜੀਤ ਸਿੰਘ ਤੇ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਦੁਪਹਿਰ ਦੇ ਸਮੇਂ ਕਰੀਬ 1.30 ਵਜੇ ਆਪਣੀ ਐਕਟਿਵਾ ਰਾਹੀਂ ਸੰਨਸਿਟੀ ਵੱਲੋਂ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਉਤਸਵ ਪੈਲੇਸ ਦੇ ਮੋੜ ਦੇ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਐਕਟਿਵਾ ਨੂੰ ਇਕ ਕਾਲੇ ਰੰਗ ਸਕਾਰਪਿਓ ਗੱਡੀ (ਪੀਬੀ 65 ਬੀਡੀ 0080) ਨੇ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਉਹ ਸੜਕ ਉੱਤੇ ਡਿੱਗ ਗਏ ਅਤੇ ਗੰਭੀਰ ਜ਼ਖਮੀ ਹੋ ਗਏ। ਇਸ ਦੌਰਾਨ ਸਕਾਰਪਿਓ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਆਪਣੇ ਦੋਸਤ ਨੂੰ ਫੋਨ ਕਰਕੇ ਬੁਲਾਇਆ, ਜਿਸ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ।