ਪੱਤਰ ਪੇ੍ਰਰਕ, ਸ੍ਰੀ ਅਨੰਦਪੁਰ ਸਾਹਿਬ

ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਚ ਮਨਾਉਣ ਸਬੰਧੀ ਮੀਟਿੰਗ ਅੱਜ ਸਵੇਰੇ 11.00 ਵਜੇ ਉਪ ਮੰਡਲ ਦਫਤਰ ਦੇ ਮੀਟਿੰਗ ਹਾਲ ਵਿਚ ਹੋਵੇਗੀ। ਜਿਸ ਵਿਚ ਇਸ ਪੋ੍ਗਰਾਮ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਇਹ ਜਾਣਕਾਰੀ ਦਿੰਦੇ ਹੋਏ ਐਸ ਡੀ ਐਮ ਕੇਸ਼ਵ ਗੋਇਲ ਪੀ.ਸੀ.ਐਸ ਨੇ ਦੱਸਿਆ ਕਿ ਮੀਟਿੰਗ 'ਚ ਸਮਾਰੋਹ ਦਾ ਸਥਾਨ ਅਤੇ ਹੋਣ ਵਾਲੇ ਪੋ੍ਗਰਾਮ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਇਸ ਵਾਰ ਦਾ ਸੁਤੰਤਰਤਾ ਦਿਵਸ ਸਮਾਰੋਹ ਬਹੁਤ ਹੀ ਸੁਰੱਖਿਅਤ ਢੰਗ ਨਾਲ ਮਨਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਸੰਕਰਮਣ ਦਾ ਕੋਈ ਪ੍ਰਭਾਵ ਨਾ ਪਵੇ। ਉਨ੍ਹਾਂ ਕਿਹਾ ਕਿ ਇਸ ਬਾਰੇ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ ਕਿ ਉਹ ਇਸ ਸਮਾਰੋਹ ਸਬੰਧੀ ਸਰਕਾਰ ਦੀਆਂ ਗਾਈਡ ਲਾਈਨ ਦੀ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਰਕਾਰ ਤੋ ਅਜ਼ਾਦੀ ਦਿਵਸ ਸਮਾਰੋਹ ਮਨਾਉਣ ਸਬੰਧੀ ਜੋ ਵੀ ਨਿਰਦੇਸ਼ ਅਤੇ ਹਦਾਇਤਾ ਪ੍ਰਰਾਪਤ ਹੋਣਗੀਆਂ, ਉਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲ ਮੁਖੀ ਮੀਟਿੰਗ ਵਿਚ ਆਪਣੀ ਪੂਰੀ ਤਿਆਰੀ ਨਾਲ ਆਉਣ ਤਾਂ ਜੋ ਆਜ਼ਾਦੀ ਦਿਹਾੜੇ ਦੇ ਸਮਾਰੋਹ ਨੂੰ ਕੋਵਿਡ ਦੀਆਂ ਸਾਵਧਾਨੀਆ ਦੀ ਪਾਲਣਾ ਕਰਦੇ ਹੋਏ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਜਾਵੇ।