- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸ.ਡੀ.ਐਮ ਸਚਿਨ ਪਾਠਕ ਵੱਲੋਂ ਨੰਗਲ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀਆਂ ਦੀ ਸਾਂਝੀ ਬੈਠਕ ਕਰਕੇ ਵਿਚਾਰੇ ਮਸਲੇ

ਪੰਜਾਬੀ ਜਾਗਰਣ ਟੀਮ, ਨੰਗਲ : ਪੰਜਾਬ ਸਰਕਾਰ ਵੱਲੋਂ ਵਪਾਰਕ ਵਰਗ ਦੀ ਸਹਾਇਤਾ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸਚਿਨ ਪਾਠਕ ਐਸ.ਡੀ.ਐਮ. ਨੰਗਲ ਨੇ ਕਿਹਾ ਕਿ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਨੰਗਲ ਵਿੱਚ ਸਥਾਨਕ ਵਪਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਪਾਰ ਕਰਨ ਵਿਚ ਆਸਾਨੀ ਯਕੀਨੀ ਬਣਾਉਣਾ ਅਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸ ਮੌਕੇ ਵਪਾਰੀਆਂ ਨੂੰ ਆਪਣੇ ਮੁੱਦੇ ਪ੍ਰਸ਼ਾਸਨਿਕ ਅਧਿਕਾਰੀਆਂ ਸਾਹਮਣੇ ਖੁੱਲ੍ਹੇ ਤੌਰ ‘ਤੇ ਰੱਖਣ ਦਾ ਮੌਕਾ ਦਿੱਤਾ।ਮੀਟਿੰਗ ਦੌਰਾਨ ਅਧਿਕਾਰੀਆਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਜੀ.ਐਸ.ਟੀ., ਮੈਟਰੋਲੋਜੀ, ਬਿਜਲੀ ਸਪਲਾਈ, ਮਜ਼ਦੂਰੀ ਅਤੇ ਰੋਜ਼ਗਾਰ ਨਾਲ ਸੰਬੰਧਿਤ ਮੁੱਦਿਆਂ ਦਾ ਸਮਰੱਥ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਐਸ.ਡੀ.ਐਮ. ਨੇ ਦੱਸਿਆ ਕਿ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ, ਇਸੇ ਕੜੀ ਤਹਿਤ ਵੱਖ-ਵੱਖ ਵਿਭਾਗ ਮਿਲਜੁਲ ਕੇ ਕੰਮ ਕਰ ਰਹੇ ਹਨ ਤਾਂ ਜੋ ਪ੍ਰਕਿਰਿਆਵਾਂ ਨੂੰ ਸਧਾਰਿਆ ਜਾ ਸਕੇ ਅਤੇ ਸਮਾਂਬੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਵਪਾਰੀਆਂ ਨੇ ਇਸ ਪਹਿਲ ਦੀ ਸਰਾਹਨਾ ਕੀਤੀ ਅਤੇ ਸੇਵਾਵਾਂ ਵਿੱਚ ਸੁਧਾਰ ਅਤੇ ਪ੍ਰਕਿਰਿਆਵਾਂ ਵਿਚ ਦੇਰੀ ਘਟਾਉਣ ਲਈ ਆਪਣੇ ਸੁਝਾਅ ਵੀ ਸਾਂਝੇ ਕੀਤੇ।ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ ਰੂਪਨਗਰ ਆਮ ਆਦਮੀ ਪਾਰਟੀ ਨੇ ਕਿਹਾ ਕਿ ਜਲਦੀ ਹੀ ਜਨਤਕ ਥਾਵਾਂ ਮੀਟਿੰਗਾਂ ਕਰਕੇ ਵਪਾਰੀਆਂ ਦੀਆਂ ਸਮੱਸਿਆਵਾ ਦਾ ਢੁਕਵਾ ਹੱਲ ਕੀਤਾ ਜਾਵੇਗਾ। ਇਨ੍ਹਾਂ ਮੀਟਿੰਗਾਂ ਵਿੱਚ ਸਾਰੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿਣਗੇ, ਜਿਸ ਨਾਲ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਗੁਰਪ੍ਰੀਤ ਸਿੰਘ ਅਰੋੜਾ ਚੇਅਰਮੈਨ ਟ੍ਰੇਂਡ ਕਮਿਸ਼ਨ ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਾਂ ਦਾ ਉਦੇਸ਼ ਪ੍ਰਸ਼ਾਸਨ ਅਤੇ ਵਪਾਰਕ ਵਰਗ ਵਿਚਕਾਰ ਭਰੋਸੇ ਨੂੰ ਮਜ਼ਬੂਤ ਕਰਨਾ ਅਤੇ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਬਲ ਦੇਣਾ ਹੈ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਭਵਿੱਖ ਵਿੱਚ ਵੀ ਹਿੱਸੇਦਾਰਾਂ ਨਾਲ ਲਗਾਤਾਰ ਸੰਵਾਦ ਕਰਦਾ ਰਹੇਗਾ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਹੱਲ ਕੀਤਾ ਜਾ ਸਕੇ।
ਇਸ ਮੌਕੇ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਸਹਿਬਾਨ ਵੀ ਮੋਜੂਦ ਸਨ ਤਾਂ ਜੋ ਹਰ ਢੁਕਵੀ ਸਮੱਸਿਆ ਦਾ ਹੱਲ ਮੌਕੇ ’ਤੇ ਕੀਤਾ ਜਾ ਸਕੇ। ਇਸ ਮੌਕੇ ਤਹਿਸੀਲਦਾਰ ਜਸਵੀਰ ਸਿੰਘ, ਥਾਣਾ ਮੁੱਖੀ ਸਿਮਰਨਜੀਤ ਸਿੰਘ, ਦਾਰਾ ਸਿੰਘ ਚੇਅਰਮੈਨ ਟ੍ਰੇਡ ਕਮਿਸ਼ਨ ਰੂਪਨਗਰ,ਗੁਰਪ੍ਰੀਤ ਸਿੰਘ ਅਰੋੜਾ,ਚੇਅਰਮੈਨ ਟਰੇਡ ਕਮਿਸ਼ਨ, ਚੇਅਰਮੈਨ ਅਮਨਦੀਪ ਸਿੰਘ, ਚੇਅਰਮੈਨ ਲਖਵਿੰਦਰ ਸਿੰਘ, ਨਵੀਨ ਛਾਬੜਾ ਟ੍ਰੇਡ ਕਮਿਸ਼ਨ ਨੰਗਲ, ਸੰਤੋਖ ਸਹਿਗਲ, ਰਾਜੂ ਅਰੋੜਾ, ਮਨਜੋਤ ਰਾਣਾ,ਐਡਵੋਕੇਟ ਨਿਸ਼ਾਤ ਗੁਪਤਾ,ਡਾ. ਰਵਿੰਦਰ ਦੀਵਾਨ, ਪਰਮਿੰਦਰ ਜਿੰਮੀ, ਬਲਵਿੰਦਰ ਸਿੰਘ, ਮਨੀਸ਼ ਕੁਮਾਰ, ਅਸ਼ੋਕ ਕੁਮਾਰ, ਮਨਪ੍ਰੀਤ ਸਿੰਘ, ਸੁਮਿਤ ਪੰਡਿਤ, ਰਾਜ ਸਿੰਘ, ਰਾਕੇਸ਼ ਨਈਅਰ,ਨਵੀਨ ਛਾਬੜਾ,ਥਾਣਾ ਮੁੱਖੀ ਐੱਸਐੱਚਉ ਸਿਮਰਨਜੀਤ ਸਿੰਘ ਸੈਣੀ,ਜਸਵਿੰਦਰ ਸਿੰਘ ਗਿਆਨ ਟਾਇਰ ਵਾਲੇ, ਮਿੰਟੂ ਸ਼ਿਮਲਾ ਸਵੀਟਸ ਵਾਲੇ, ਆਰ ਕੇ ਨੰਗਲ,ਰਾਜ ਸਿੰਘ ਨੰਗਲ,ਹਰਨੇਕ ਸਿੰਘ ਨੇਕੀ,ਮੋਹਿਤ ਸ਼ਰਮਾ,ਇੰਸਪੈਕਟਰ ਜਸਵਿੰਦਰ ਕੌਰ ਆਦਿ ਹਾਜ਼ਰ ਸਨ।