ਰਾਮ ਕਥਾ ਦੌਰਾਨ ਨਤਮਸਤਕ ਹੋਏ ਭਾਜਪਾ ਦੇ ਸੀਨੀਅਰ ਆਗੂ ਗੋਵਰਧਨ ਸੋਨੀ ਰਾਮ ਕਥਾ ਦੌਰਾਨ ਨਤਮਸਤਕ ਹੋਏ ਭਾਜਪਾ ਦੇ ਸੀਨੀਅਰ ਆਗੂ ਗੋਵਰਧਨ ਸੋਨੀ
Publish Date: Thu, 15 Oct 2026 04:02 PM (IST)
Updated Date: Thu, 15 Oct 2026 04:03 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਸ੍ਰੀ ਕੀਰਤਪੁਰ ਸਾਹਿਬ ਵਿਖੇ ਚੱਲ ਰਹੀ ਰਾਮ ਕਥਾ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਗੋਵਰਧਨ ਸੋਨੀ ਨੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਕਥਾਵਾਚਕ ਸੁਆਮੀ ਸੰਜੀਵ ਮਹਾਰਾਜ ਵੱਲੋਂ ਗੋਵਰਧਨ ਸੋਨੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਧਾਰਮਿਕ ਸਮਾਗਮ ’ਚ ਸ਼ਮੂਲੀਅਤ ਕਰਦਿਆਂ ਗੋਵਰਧਨ ਸੋਨੀ ਨੇ ਪ੍ਰਭੂ ਸ੍ਰੀ ਰਾਮ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੁਭਾਗ ਪ੍ਰਾਪਤ ਕੀਤਾ। ਮਹਿਤਪੁਰ ਵਾਲੇ ਕਥਾਵਾਚਕ ਸੁਆਮੀ ਸੰਜੀਵ ਮਹਾਰਾਜ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਭਗਵਾਨ ਸ੍ਰੀ ਰਾਮ ਦੇ ਜੀਵਨ, ਮਰਿਆਦਾ, ਤਿਆਗ, ਸੇਵਾ ਅਤੇ ਕਰਤੱਵ ਨਿਭਾਉਣ ਦੀ ਭਾਵਨਾ ਤੋਂ ਜਾਣੂ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਭੂ ਸ੍ਰੀ ਰਾਮ ਦਾ ਜੀਵਨ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾ ਕੇ ਸਮਾਜ ’ਚ ਸੱਚਾਈ, ਸਦਾਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਗੋਵਰਧਨ ਸੋਨੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਭਾਰਤੀ ਸੰਸਕ੍ਰਿਤੀ ਅਤੇ ਧਾਰਮਿਕ ਪਰੰਪਰਾਵਾਂ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਰਾਮ ਕਥਾ ਮਨੁੱਖ ਨੂੰ ਪ੍ਰਭੂ ਸ੍ਰੀ ਰਾਮ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਆਪਣੇ ਜੀਵਨ ’ਚ ਧਰਮ, ਸੇਵਾ ’ਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ ਦੀ ਪ੍ਰੇਰਣਾ ਦਿੰਦੀ ਹੈ। ਇਸ ਮੌਕੇ ਸਨਾਤਨ ਧਰਮ ਸਭਾ ਦੇ ਪ੍ਰਧਾਨ ਸੁਨੀਲ ਦਿਵੇਦੀ, ਕ੍ਰਿਸ਼ਨ ਕੁਮਾਰ ਅੱਤਰੀ, ਗਿਆਨ ਚੰਦ ਭਾਗੀਰਥ, ਮਨੀਸ਼ ਨੱਢਾ, ਗੁਰਦੇਵ ਚੰਦ ਭੱਲਾ ਅਤੇ ਸੁਮਿਤ ਜੈਰਥ ਸਮੇਤ ਕਈ ਪਤਵੰਤੇ ਸੱਜਣ ਤੇ ਸ਼ਰਧਾਲੂ ਮੌਜੂਦ ਸਨ। ਸਮਾਗਮ ਦੌਰਾਨ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਰਾਮ ਕਥਾ ਦਾ ਸਰਵਣ ਕੀਤਾ।