ਭੂਰੀ ਵਾਲਿਆਂ ਦੇ ਲੰਗਰ ’ਚ ਪਹੁੰਚੇ ਪ੍ਰਧਾਨ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਲੰਗਰ ਵਿਚ ਪਹੁੰਚੇ
Publish Date: Mon, 02 Mar 2026 04:22 PM (IST)
Updated Date: Mon, 02 Mar 2026 04:22 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ਼੍ਰੀ ਅਨੰਦਪੁਰ ਸਾਹਿਬ : ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮਹੱਲਾ ਦੇ ਪਵਿੱਤਰ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਲਗਾਏ ਗਏ ਵਿਸ਼ਾਲ ਲੰਗਰ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮਹਾਪੁਰਸ਼ਾਂ ਨਾਲ ਹੋਲਾ ਮਹੱਲਾ ਅਤੇ ਲੰਗਰ ਦੇ ਪ੍ਰਬੰਧਾਂ ਸਬੰਧੀ ਧਾਰਮਿਕ ਵਿਚਾਰ ਸਾਂਝੇ ਕੀਤੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਮਹਾਨ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਬਾ ਜੀ ਸਿਰਫ਼ ਲੰਗਰ ਦੀ ਸੇਵਾ ਹੀ ਨਹੀਂ ਨਿਭਾ ਰਹੇ, ਸਗੋਂ ਅਨੰਦਪੁਰ ਸਾਹਿਬ ਦੀ ਸਫ਼ਾਈ, ਲੱਖਾਂ ਦੀ ਗਿਣਤੀ ਵਿਚ ਆਉਣ ਵਾਲੀ ਸੰਗਤ ਲਈ ਰਿਹਾਇਸ਼ ਅਤੇ ਵਿਸ਼ਾਲ ਪੱਧਰ ‘ਤੇ ਲੰਗਰ ਪ੍ਰਬੰਧਾਂ ਵਿਚ ਵੀ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਖਾਸ ਤੌਰ ‘ਤੇ ਸ਼ਤਾਬਦੀ ਸਮਾਗਮਾਂ ਦੌਰਾਨ ਕੀਤੇ ਵਿਸ਼ਾਲ ਲੰਗਰ ਪ੍ਰਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਅਨਮੋਲ ਧਾਰਮਿਕ ਸੇਵਾ ਸੰਗਤ ਲਈ ਪ੍ਰੇਰਣਾਸਰੋਤ ਹੈ। ਗੁਰੂ ਘਰ ਦੀਆਂ ਸੇਵਾਵਾਂ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਮਜ਼ਬੂਤੀ ਮਿਲ ਰਹੀ ਹੈ ਅਤੇ ਲੱਖਾਂ ਸੰਗਤਾਂ ਇਸ ਤੋਂ ਪ੍ਰੇਰਿਤ ਹੋ ਰਹੀਆਂ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ, ਬਾਵਾ ਸਿੰਘ ਗੁਮਾਨਪੁਰਾ, ਤਖਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਅਤੇ ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਵੀ ਮੌਜੂਦ ਰਹੇ। ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਹਾਜ਼ਰ ਸ਼ਖਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਦੌਰਾਨ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਗੁਰਵਿੰਦਰ ਸਿੰਘ ਖਟਨਾ ਸਾਹਿਬ, ਬਾਬਾ ਗੁਰਨਾਮ ਸਿੰਘ, ਬਾਬਾ ਅਵਤਾਰ ਸਿੰਘ, ਪ੍ਰਗਟ ਸਿੰਘ ਬਟਾਲਾ, ਰਾਮ ਸਿੰਘ ਭਿੰਡਰ, ਨਵਤੇਜ ਸਿੰਘ ਵੇਰਕਾ, ਪ੍ਰੋਫੈਸਰ ਸਰਦਾਰਾ ਸਿੰਘ ਹੁੰਦਲ, ਤਲਵਿੰਦਰ ਸਿੰਘ ਬੁਟਰ, ਹਰਵਿੰਦਰ ਸਿੰਘ ਗੁੱਲੂ, ਮਨਿੰਦਰ ਪਾਲ ਸਿੰਘ ਮਨੀ, ਬਾਬਾ ਬਲਵੰਤ ਸਿੰਘ, ਬਾਬਾ ਪ੍ਰਦੀਪ ਸਿੰਘ, ਬਾਬਾ ਯਾਦਵਿੰਦਰ ਸਿੰਘ, ਬਾਬਾ ਜਗਜੀਤ ਸਿੰਘ, ਸੁੱਖ ਗਵਾਲੀਅਰ, ਬਾਬਾ ਕਾਬਲ ਸਿੰਘ, ਕਾਲਾ ਸਿੰਘ, ਬਾਬਾ ਲਸ਼ਕਰ ਸਿੰਘ, ਗੁਰਬੀਰ ਸਿੰਘ ਚੱਬਾ ਅਤੇ ਦਿਲਬਾਗ ਸਿੰਘ ਚੱਬਾ ਆਦਿ ਵੀ ਹਾਜ਼ਰ ਸਨ।