ਲਖਵੀਰ ਖਾਬੜਾ, ਰੂਪਨਗਰ

ਸ਼ਹੀਦ ਗੱਜਣ ਸਿੰਘ ਦੀਆ ਅਸਥੀਆਂ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨਜ਼ਦੀਕ ਸਤਲੁਜ ਦਰਿਆ ਤੇ ਬਣੇ ਅਸਤ ਘਾਟ ਤੇ ਜਲ ਪ੍ਰਵਾਹ ਕੀਤੀਆਂ ਗਈਆਂ ਸ਼ਹੀਦ ਗੱਜਣ ਸਿੰਘ ਦੀ ਪਤਨੀ ਹਰਪ੍ਰਰੀਤ ਕੌਰ ਸਮੇਤ ਸਮੂਹ ਪਰਿਵਾਰਕ ਮੈਂਬਰਾਂ ਵੱਲੋਂ ਸ਼ਹੀਦ ਦੇ ਪਿੰਡ ਪੱਚਰੰਡਾ ਤੋਂ ਅਸਥੀਆਂ ਨੂੰ ਇੱਕ ਕਲਸ਼ ਦੇ ਵਿੱਚ ਪਾ ਕੇ ਗੱਡੀਆਂ ਦੇ ਕਾਫਲੇ ਦੇ ਰੂਪ ਵਿੱਚ ਸ੍ਰੀ ਕੀਰਤਪੁਰ ਸਾਹਿਬ ਵਿਖੇ ਲਿਆਂਦਾ ਗਿਆ ਅਤੇ ਗੁਰੂ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਸ਼ਹੀਦ ਦੀਆਂ ਅਸਥੀਆਂ ਨੂੰ ਸਤਲੁਜ ਦਰਿਆ ਤੇ ਬਣੇ ਅਸਥਘਾਟ ਵਿਖੇ ਜਲ ਪ੍ਰਵਾਹ ਕੀਤਾ ਗਿਆ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਹੈੱਡ ਗੰ੍ਥੀ ਭਾਈ ਨਿਰਮਲ ਸਿੰਘ ਵੱਲੋਂ ਅਰਦਾਸ ਕੀਤੀ ਗਈ ਉਪਰੰਤ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ ,ਉਪਰੰਤ ਪਰਿਵਾਰ ਵੱਲੋਂ ਸ਼ਹੀਦ ਗੱਜਣ ਸਿੰਘ ਦੀ ਆਤਮਿਕ ਸ਼ਾਂਤੀ ਵਾਸਤੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਅਰਦਾਸ ਕਰਵਾਈ ਗਈ।ਸ਼ਹੀਦ ਗੱਜਣ ਸਿੰਘ ਦੀ ਪਤਨੀ ਹਰਪ੍ਰਰੀਤ ਕੌਰ ਨੇ ਕਿਹਾ ਕਿ ਉਸ ਨੂੰ ਆਪਣੇ ਪਤੀ ਦੀ ਸ਼ਹਾਦਤ ਤੇ ਮਾਣ ਹੈ ਲੇਕਿਨ ਸਰਕਾਰਾਂ ਦੇ ਪ੍ਰਤੀ ਰੋਸ ਵੀ ਹੈ ਕਿਉਂਕਿ ਹਰ ਰੋਜ਼ ਜੰਮੂ ਕਸ਼ਮੀਰ ਦੇ ਵਿੱਚ ਮਾਵਾਂ ਦੇ ਪੁੱਤ ਮਰ ਰਹੇ ਹਨ ਪੰ੍ਤੂ ਅਫਸੋਸ ਹੈ ਕਿ ਇਹ ਸਾਰੇ ਆਮ ਘਰਾਂ ਦੇ ਪੁੱਤ ਹਨ।

ਇਸ ਮੌਕੇ ਚਰਨ ਸਿੰਘ (ਪਿਤਾ), ਮਲਕੀਤ ਕੌਰ (ਮਾਤਾ), ਹਰਪ੍ਰਰੀਤ ਕੌਰ (ਪਤਨੀ), ਬਾਬਾ ਦਿਲਬਾਗ ਸਿੰਘ ਮਾਣਕੂਮਾਜਰਾ (ਫੁੱਫੜ), ਗਿਆਨੀ ਪਰਨਾਮ ਸਿੰਘ ਹੈੱਡ ਗੰ੍ਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ,, ਭਗਵੰਤ ਸਿੰਘ ਧੰਗੇੜਾ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਬਲਵਿੰਦਰ ਸਿੰਘ ਮੀਤ ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ, ਗੁਰਿੰਦਰ ਸਿੰਘ ਗੋਗੀ ਜ਼ਿਲ੍ਹਾ ਪ੍ਰਧਾਨ ਸ਼ੋ੍ਮਣੀ ਅਕਾਲੀ ਦਲ, ਸੰਦੀਪ ਸਿੰਘ ਕਲੌਤਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਜ਼ਿਲ੍ਹਾ ਰੂਪਨਗਰ, ਬਾਬਾ ਪੇ੍ਮ ਸਿੰਘ ਭੱਲੜੀ, ਵਿਜੇ ਬਜਾਜ, ਤਿਲਕ ਰਾਜ ਪੱਚਰੰਡਾ, ਸੁਰਿੰਦਰ ਸਿੰਘ ਰਾਜਾ, ਰਾਮ ਸਰੂਪ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਰਿਸ਼ਤੇਦਾਰ ਅਤੇ ਸਾਕ ਸਬੰਧੀ ਹਾਜ਼ਰ ਸਨ।