ਕੀਰਤਪੁਰ ਸਾਹਿਬ : ਪਿੰਡ ਬਰੂਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਜ਼ਿਲ੍ਹਾ ਪ੍ਧਾਨ ਸੰਦੀਪ ਸਿੰਘ ਕਲੋਤਾ ਦੀ ਅਗਵਾਈ ਹੇਠ ਕੀਤੀ ਗਈ ਜਿਸ 'ਚ ਉਨ੍ਹਾਂ ਵਰਕਰਾਂ ਨਾਲ ਆਉਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਜੋ ਉਨ੍ਹਾਂ ਨੂੰ ਸੇਵਾ ਲਾਈ ਗਈ ਹੈ, ਉਹ ਉਸ ਨੂੰ ਪੂਰੇ ਤਨ ਮਨ ਧਨ ਨਾਲ ਨਿਭਾਉਣਗੇ ਅਤੇ ਪਹਿਲਾਂ ਨਾਲੋਂ ਵੀ ਹੋਰ ਵੱਧ ਸਮਾਂ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਪ੍ਤੀ ਉਤਸ਼ਾਹਤ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਜ਼ਿਲ੍ਹੇ ਅੰਦਰ ਅਕਾਲੀ ਦਲ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਦੇਣਗੇ।

ਮੀਟਿੰਗ ਉਪਰੰਤ ਚੰਗਰ ਇਲਾਕੇ ਦੇ ਅਕਾਲੀ ਵਰਕਰਾਂ ਵੱਲੋਂ ਸੰਦੀਪ ਸਿੰਘ ਕਲੋਤਾ ਦਾ ਸਨਮਾਨ ਵੀ ਕੀਤਾ ਗਿਆ ਇਸ ਮੌਕੇ ਸੇਵਾ ਸਿੰਘ ਮਝੇੜ, ਮਾਨ ਸਿੰਘ ਮੱਸੇਵਾਲ, ਖੁਸ਼ਹਾਲ ਸਿੰਘ, ਗੁਰਿੰਦਰ ਸਿੰਘ, ਹਰਬੰਸ ਸਿੰਘ ਮੌੜਾ, ਹਰਜਿੰਦਰ ਸਿੰਘ, ਕੁਲਵਿੰਦਰ ਸਿੰਘ ਬਿੱਟੂ, ਪਰਮਜੀਤ ਸਿੰਘ ਮਜੀਠਾ, ਮਨਜੀਤ ਸਿੰਘ ਫੌਜੀ, ਅਮਨਦੀਪ ਸਿੰਘ, ਗੁਰਤੇਜ ਸਿੰਘ, ਕਰਚਣ ਸਿੰਘ ਆਦਿ ਹਾਜ਼ਰ ਸਨ ।