ਬੀਐੱਨਐੱਲਪੀ ਸਕੂਲ ਵਿਖੇ ਸ਼ੂਟਿੰਗ ਰੇਂਜ ਦਾ ਉਦਘਾਟਨ
ਭਾਈ ਨੰਦ ਲਾਲ ਪਬਲਿਕ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਸ਼ੂਟਿੰਗ ਰੇਂਜ ਦਾ ਹੋਇਆ ਉਦਘਾਟਨ
Publish Date: Mon, 30 Mar 2026 04:58 PM (IST)
Updated Date: Mon, 30 Mar 2026 05:00 PM (IST)

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ਼੍ਰੀ ਅਨੰਦਪੁਰ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਹੇਠ ਚੱਲ ਰਹੇ ਭਾਈ ਨੰਦ ਲਾਲ ਪਬਲਿਕ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਸ਼ੂਟਿੰਗ ਰੇਂਜ ਦਾ ਉਦਘਾਟਨ ਮੁੱਖ ਮਹਿਮਾਨ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਕੀਤਾ ਗਿਆ। ਸੁਖਮਿੰਦਰ ਸਿੰਘ ਸਕੱਤਰ ਵਿਦਿਆ ਅਤੇ ਬੀਬੀ ਸਤਵੰਤ ਕੌਰ ਸਹਾਇਕ ਡਾਇਰੈਕਟਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੂਹ ਵਿਦਿਅਕ ਅਦਾਰਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੀ ਲੜੀ ਤਹਿਤ ਅਤੇ ਵਿਦਿਆਰਥੀਆਂ ਨੂੰ ਰਾਜ ਪੱਧਰੀ ਅਤੇ ਰਾਸ਼ਟਰ ਪੱਧਰ ਦੀਆਂ ਖੇਡਾਂ ਪ੍ਰਤੀ ਉਤਸਾਹਿਤ ਕਰਨ ਲਈ ਸ਼ੂਟਿੰਗ ਰੇਂਜ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਡਾਕਟਰ ਪਰਮਜੀਤ ਕੌਰ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ, ਮਲਕੀਤ ਸਿੰਘ ਮੈਨੇਜਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ , ਹਰਦੇਵ ਸਿੰਘ ਐਡੀਸ਼ਨਲ ਮੈਨੇਜਰ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਕੀਰਤਪੁਰ ਸਾਹਿਬ,,ਬਾਬਾ ਅਜਮੇਰ ਸਿੰਘ ਬੇਈਹਾਰਾ, ਸੁਰਿੰਦਰ ਸਿੰਘ ਮਟੋਰ, ਨਿਰਮਲ ਸਿੰਘ ਐਸ ਸੀ ਵਿੰਗ ਜਿਲ੍ਹਾਂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮੌਜੂਦ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਦੇ ਅਧੀਨ ਚੱਲ ਰਹੇ ਸਮੂਹ ਸਕੂਲਾਂ ਵਿੱਚੋਂ ਅਤੇ ਸਮੂਹ ਇਲਾਕੇ ਵਿੱਚੋਂ ਭਾਈ ਨੰਦ ਲਾਲ ਪਬਲਿਕ ਸਕੂਲ ਹਰ ਤਰ੍ਹਾਂ ਦੀ ਗਤੀਵਿਧੀ ਵਿਚ ਹਮੇਸ਼ਾ ਮੋਹਰੀ ਰਹਿੰਦਾ ਹੈ ਇਸੇ ਤਰ੍ਹਾਂ ਇਹ ਸਕੂਲ ਇਲਾਕੇ ਦਾ ਪਹਿਲਾ ਸਕੂਲ ਬਣਿਆ ਹੈ, ਜਿਸ ਵਿਚ ਸ਼ੂਟਿੰਗ ਰੇਂਜ ਦੀ ਸ਼ੁਰੂਆਤ ਕੀਤੀ ਗਈ ਹੈ। ਸਕੂਲ ਦੇ ਪ੍ਰਿੰਸੀਪਲ ਸਤਨਾਮ ਸਿੰਘ ਨੇ ਇਸ ਮੌਕੇ ਕਿਹਾ ਕਿ ਉਹ ਹਮੇਸ਼ਾ ਹੀ ਆਪਣੇ ਸਕੂਲ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਇਸੇ ਤਰ੍ਹਾਂ ਵੱਧ ਤੋਂ ਵੱਧ ਹੋਰ ਉਪਰਾਲੇ ਕਰਦੇ ਰਹਿਣਗੇ ਇਸ ਸਮੇਂ ਸਕੂਲ ਦਾ ਸਮੂਹ ਸਟਾਫ ਹਾਜਰ ਸੀ।