
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੁਰਾਣੇ ਪੁੱਲ ਦਾ ਕੰਮ ਸ਼ੁਰੂ ਹੋਣ ’ਤੇ ਦੁਕਾਨਦਾਰਾਂ ਵੱਲੋਂ ਵਿਧਾਇਕ ਚੱਢਾ ਸਨਮਾਨਿਤ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਰੂਪਨਗਰ ਸ਼ਹਿਰ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਸ਼ਹਿਰ ਦੇ ਪੁਰਾਣੇ ਪੁੱਲ ਦੇ ਕੰਮ ਦੀ ਸ਼ੁਰੂਆਤ ਹੋਣ ਤੋਂ ਬਾਅਦ ਸ਼ਹਿਰ ਦੇ ਦੁਕਾਨਦਾਰਾਂ ਅਤੇ ਵਾਸੀਆਂ ਵੱਲੋਂ ਵਿਧਾਇਕ ਦਿਨੇਸ਼ ਚੱਢਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖੁਦ ਪੈਦਲ ਚੱਲ ਕੇ ਮਾਰਕੀਟ ਵਿਚ ਇੱਕ-ਇੱਕ ਦੁਕਾਨਦਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣੇ। ਇਸ ਮੌਕੇ ਵਿਧਾਇਕ ਚੱਢਾ ਕਲਿਆਣ ਸਿਨੇਮਾ ਤੋਂ ਪੈਦਲ ਚੱਲਦੇ ਹੋਏ ਪੁੱਲ ਬਾਜ਼ਾਰ ਤੱਕ ਪਹੁੰਚੇ ਅਤੇ ਦੁਕਾਨਦਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼ਹਿਰ ਦੇ ਬਾਜ਼ਾਰ ਨਾਲ ਜੁੜੇ ਮੁੱਦਿਆਂ ਬਾਰੇ ਜਾਣਕਾਰੀ ਲਈ। ਉਨ੍ਹਾਂ ਦਾ ਇਸ ਤਰ੍ਹਾਂ ਲੋਕਾਂ ਵਿਚ ਘੁਲ-ਮਿਲ ਕੇ ਪੈਦਲ ਚੱਲਣਾ ਅਤੇ ਹਰ ਦੁਕਾਨ ’ਤੇ ਰੁਕ ਕੇ ਮਿਲਣਾ ਚਰਚਾ ਦਾ ਵਿਸ਼ਾ ਬਣਿਆ ਰਿਹਾ। ਇਸ ਮੌਕੇ ਉਨ੍ਹਾਂ ਕਿਹਾ ਕਿ ਰੂਪਨਗਰ ਨਿਵਾਸੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ੍ਹ ਕਰਵਾਉਣਾ ਉਨ੍ਹਾਂ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਦਫ਼ਤਰਾਂ ਤੱਕ ਸੀਮਤ ਰਹਿਣ ਦੀ ਬਜਾਏ ਖੁਦ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਨੂੰ ਤਰਜੀਹ ਦਿੰਦੇ ਹਨ, ਤਾਂ ਜੋ ਜ਼ਮੀਨੀ ਪੱਧਰ ਦੀਆਂ ਲੋੜਾਂ ਨੂੰ ਬਿਹਤਰ ਢੰਗ ਨਾਲ ਸਮਝਿਆ ਜਾ ਸਕੇ।